Breaking News
Home / ਪੰਜਾਬ / ਸੁਰਜੀਤ ਜਿਆਣੀ ਦਾ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ

ਸੁਰਜੀਤ ਜਿਆਣੀ ਦਾ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ

ਵਿਆਹ ਸਮਾਗਮ ‘ਚ ਪਹੁੰਚੇ ਜਿਆਣੀ ਤਿੰਨ ਘੰਟੇ ਪੈਲੇਸ ‘ਚ ਹੀ ਲੁਕੇ ਰਹੇ
ਫਾਜ਼ਿਲਕਾ/ਬਿਊਰੋ ਨਿਊਜ਼ : ਫਾਜ਼ਿਲਕਾ ਵਿਚ ਪੈਂਦੀ ਮੰਡੀ ਲਾਧੂਕਾ ‘ਚ ਇੱਕ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਪੁੱਜੇ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਭਾਜਪਾ ਦੇ ਸਾਬਕਾ ਮੰਤਰੀ ਨੂੰ ਲੰਮੇ ਸਮੇਂ ਤੱਕ ਪੈਲੇਸ ‘ਚ ਨਜ਼ਰਬੰਦ ਰਹਿਣਾ ਪਿਆ। ਉਸ ਤੋਂ ਬਾਅਦ ਜ਼ਿਲ੍ਹਾ ਫ਼ਾਜ਼ਿਲਕਾ ਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਜਿਆਣੀ ਨੂੰ ਲੈ ਕੇ ਫ਼ਾਜ਼ਿਲਕਾ ਵੱਲ ਰਵਾਨਾ ਹੋ ਗਏ। ਇਸ ਮੌਕੇ ਸੰਬੋਧਨ ਕਿਸਾਨ ਯੂਨੀਅਨ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ, ਜ਼ਿਲ੍ਹਾ ਖਜ਼ਾਨਚੀ ਜੁਗਰਾਜ ਸਿੰਘ, ਜੋਗਾ ਸਿੰਘ, ਪ੍ਰਵੀਨ ਕੰਬੋਜ, ਰਜਿੰਦਰ ਮੋਲਵੀ ਵਾਲਾ ਤੇ ਹਰਮੀਤ ਸਿੰਘ ਢਾਬਾਂ ਨੇ ਕਿਹਾ ਕਿ ਸਾਬਕਾ ਸਿਹਤ ਮੰਤਰੀ ਵੱਲੋਂ ਕਿਸਾਨਾਂ ਖਿਲਾਫ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਸਿਰ ‘ਤੇ ਜਿਆਣੀ ਤਿੰਨ ਵਾਰ ਵਿਧਾਇਕ ਬਣੇ, ਉਨ੍ਹਾਂ ਲੋਕਾਂ ਨੂੰ ਹੀ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਫਾਜ਼ਿਲਕਾ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਦਾ ਢਾਈ ਤੋਂ ਤਿੰਨ ਘੰਟੇ ਵਿਰੋਧ ਕੀਤਾ ਗਿਆ।
ਕਿਸਾਨਾਂ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਭਾਜਪਾ ਆਗੂਆਂ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਗਾਮੀ ਵਿਧਾਨ ਸਭਾ ਚੋਣਾਂ ਜਿੱਤਣਾ ਤਾਂ ਬਹੁਤ ਦੂਰ ਦੀ ਗੱਲ, ਭਾਜਪਾ ਆਗੂਆਂ ਨੂੰ ਪਿੰਡਾਂ ਵਿੱਚ ਵੜਨ ਹੀ ਨਹੀਂ ਦਿੱਤਾ ਜਾਵੇਗਾ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …