ਸਾਬਕਾ ਡੀਜੀਪੀ ਦੀ ਰਾਹਤ ਵਾਲੀ ਪਟੀਸ਼ਨ ਕੀਤੀ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਉਸਦੀ ਰਾਹਤ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ, ਜਦੋਂਕਿ ਦੋ ਤਾਜ਼ਾ ਪਟੀਸ਼ਨਾਂ ਸੈਣੀ ਨੇ ਆਪਣੇ ਵਕੀਲ ਰਾਹੀਂ ਖੁਦ ਹੀ ਵਾਪਸ ਲੈ ਲਈਆਂ ਹਨ। ਇਨ੍ਹਾਂ ਅਰਜ਼ੀਆਂ ਰਾਹੀਂ ਸਾਬਕਾ ਡੀਜੀਪੀ ਨੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਦੀਆਂ ਕਰਵਾਈਆਂ ਉੱਤੇ ਸਵਾਲ ਚੁੱਕੇ ਸਨ। ਸੁਮੇਧ ਸੈਣੀ ਦੀ ਸਾਲ 2018 ਵਾਲੀ ਪੁਰਾਣੀ ਪਟੀਸ਼ਨ ਉੱਤੇ ਵੀ ਪਹਿਲਾਂ ਤੋਂ ਨਿਰਧਾਰਿਤ 9 ਸਤੰਬਰ ਨੂੰ ਹੀ ਸੁਣਵਾਈ ਹੋਵੇਗੀ। ਧਿਆਨ ਰਹੇ ਕਿ ਸੁਮੇਧ ਸੈਣੀ ਨੇ ਸੇਵਾਮੁਕਤੀ ਤੋਂ ਬਾਅਦ ਕੈਪਟਨ ਅਮਰਿੰਦਰ ਸਰਕਾਰ, ਪੰਜਾਬ ਪੁਲਿਸ ਦੀ ਸਿੱਟ ਅਤੇ ਵਿਜੀਲੈਂਸ ਬਿਊਰੋ ‘ਤੇ ਬੇਭਰੋਸਗੀ ਜ਼ਾਹਰ ਕਰਦਿਆਂ ਸੂਬਾ ਸਰਕਾਰ ‘ਤੇ ਉਸ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਅਤੇ ਪੁਰਾਣੇ ਮਾਮਲਿਆਂ ਦੀ ਪੜਤਾਲ ਵਿੱਚ ਉਲਝਾਈ ਰੱਖਣ ਦਾ ਇਲਜ਼ਾਮ ਲਗਾਇਆ ਸੀ। ਸਾਬਕਾ ਡੀਜੀਪੀ ਨੇ ਹਾਈਕੋਰਟ ਵਿੱਚ ਨਵੇਂ ਸਿਰਿਓਂ ਅਰਜ਼ੀਆਂ ਦਾਇਰ ਕਰਕੇ ਪੁਰਾਣੀ ਪਟੀਸ਼ਨ ਦੀ ਸੁਣਵਾਈ ਪਹਿਲਾਂ ਕਰਨ ਦੀ ਮੰਗ ਕੀਤੀ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …