ਕਿਹਾ, ਕਾਂਗਰਸ ‘ਚ ਕਦੇ ਵੀ ਸ਼ਾਮਲ ਨਹੀਂ ਹੋਵਾਂਗੇ
ਅੰਮ੍ਰਿਤਸਰ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਸਿੰਘ ਸਿੱਧੂ ਨੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। ‘ਏਬੀਪੀ ਸਾਂਝਾ’ ਨਾਲ ਗੱਲਬਾਤ ਕਰਦਿਆਂ ਡਾਕਟਰ ਨਵਜੋਤ ਕੌਰ ਸਿੱਧੂ ਨੇ ਸਪਸ਼ਟ ਆਖਿਆ ਕਿ ਪੰਜਾਬ ਦੇ ਹਿੱਤਾਂ ਲਈ ਉਨ੍ਹਾਂ ਨੇ ਸਾਰੇ ਵਿਕਲਪ ਖੁੱਲ੍ਹੇ ਰੱਖੇ ਹੋਏ ਹਨ। ਨਾਲ ਹੀ ਡਾਕਟਰ ਸਿੱਧੂ ਨੇ ਆਖਿਆ ਕਿ ਨਵਜੋਤ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਅਜੇ ਕੁਝ ਵੀ ਤੈਅ ਨਹੀਂ ਹੈ। ਉਨ੍ਹਾਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਮੀਡੀਆ ਵਿੱਚ ਜੋ ਵੀ ਚੱਲ ਰਿਹਾ ਹੈ ਉਹ ਸਹੀ ਨਹੀਂ ਹੈ।
ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਕੋਈ ਵੀ ਸ਼ਰਤ ਕਿਸੇ ਵੀ ਪਾਰਟੀ ਅੱਗੇ ਨਹੀਂ ਰੱਖੀ। ਇਸ ਦੇ ਨਾਲ ਹੀ ਡਾਕਟਰ ਸਿੱਧੂ ਨੇ ਸਪਸ਼ਟ ਕੀਤਾ ਕਿ ਉਹ ਕਾਂਗਰਸ ਪਾਰਟੀ ਵਿੱਚ ਕਦੇ ਵੀ ਸ਼ਾਮਲ ਨਹੀਂ ਹੋਣਗੇ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਕੰਮ ਉਨ੍ਹਾਂ ਨੂੰ ਪਸੰਦ ਨਹੀਂ ਹਨ, ਕਿਉਂਕਿ ਕੈਪਟਨ ਪੰਜਾਬ ਨੂੰ ਸਹੀ ਅਗਵਾਈ ਨਹੀਂ ਦੇ ਸਕਦੇ। ਡਾਕਟਰ ਸਿੱਧੂ ਨੇ ਆਖਿਆ ਕਿ ਪੰਜਾਬ ਨੂੰ ਚੰਗੇ ਲੀਡਰਾਂ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ।ਸੁੱਚਾ ਸਿੰਘ ਛੋਟੇਪੁਰ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਉਹਨਾਂ ਆਖਿਆ ਕਿ ਉਹ ਛੋਟੇਪੁਰ ਨੂੰ ਨਹੀਂ ਜਾਣਦੇ ઠਪਰ ਜੇਕਰ ਪੈਸੇ ਲਏ ਹਨ ਤਾਂ ਬਹੁਤ ਗਲਤ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …