-0.8 C
Toronto
Thursday, December 4, 2025
spot_img
Homeਪੰਜਾਬਰਾਵਤ ਨੇ ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਦੀ ਪੰਜ ਪਿਆਰਿਆਂ ਨਾਲ ਕੀਤੀ ਤੁਲਨਾ

ਰਾਵਤ ਨੇ ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਦੀ ਪੰਜ ਪਿਆਰਿਆਂ ਨਾਲ ਕੀਤੀ ਤੁਲਨਾ

ਵਿਵਾਦ ਭਖਿਆ ਤਾਂ ਹਰੀਸ਼ ਰਾਵਤ ਨੇ ਮੰਗ ਲਈ ਮੁਆਫ਼ੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਤੇ ਉਨ੍ਹਾਂ ਨਾਲ ਲਗਾਏ ਗਏ ਚਾਰ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਦਿੱਤਾ, ਜਿਸ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਸਿੱਧੂ ਤੇ ਹੋਰ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਲੰਘੀ ਦੇਰ ਰਾਤ ਰਾਵਤ ਵੱਲੋਂ ਕੀਤੀ ਗਈ ਗੱਲਬਾਤ ਦੌਰਾਨ ਇਨ੍ਹਾਂ ਸ਼ਬਦਾਂ ਦੀ ਵਰਤੋਂ ਕੀਤੀ। ਰਾਵਤ ਦੇ ਪੰਜ ਪਿਆਰਿਆਂ ਵਾਲੇ ਬਿਆਨ ‘ਤੇ ਸ੍ਰੋਮਣੀ ਅਕਾਲੀ ਦਲ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਪਾਰਟੀ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਕੋਈ ਮਜ਼ਾਕ ਵਾਲੀ ਗੱਲ ਨਹੀਂ। ਸਿੱਖ ਧਰਮ ਵਿਚ ਪੰਜ ਪਿਆਰਿਆਂ ਦਾ ਬਹੁਤ ਵੱਡਾ ਰੁਤਬਾ ਹੈ। ਉਨ੍ਹਾਂ ਕਿਹਾ ਕਿ ਰਾਵਤ ਨੇ ਸਿੱਧੂ ਟੀਮ ਦੀ ਪੰਜ ਪਿਆਰਿਆਂ ਨਾਲ ਤੁਲਨਾ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿਸ ਕਰਕੇ ਹਰੀਸ਼ ਰਾਵਤ ਵਿਰੁੱਧ ਕੇਸ ਦਰਜ ਹੋਣਾ ਚਾਹੀਦਾ ਹੈ। ਦੂਜੇ ਪਾਸੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ ਮਾਮਲੇ ‘ਚ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਪੰਜ ਪਿਆਰਿਆਂ ਦੀ ਕਿਸੇ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ ਅਤੇ ਮੈਥੋਂ ਜੋ ਗਲਤੀ ਹੋਈ ਹੈ ਮੈਂ ਉਸ ਦੇ ਪਸ਼ਚਾਤਾਪ ਲਈ ਆਪਣੇ ਰਾਜ ਦੇ ਕਿਸੇ ਗੁਰਦੁਆਰਾ ਸਾਹਿਬ ਵਿਚ ਜਾ ਕੇ ਝਾੜੂ ਲਗਾ ਕੇ ਸਫਾਈ ਕਰਾਂਗਾ।

 

RELATED ARTICLES
POPULAR POSTS