1.6 C
Toronto
Monday, December 1, 2025
spot_img
Homeਪੰਜਾਬਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਨਵੇਂ ਰਾਜਪਾਲ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਨਵੇਂ ਰਾਜਪਾਲ

ਬਨਵਾਰੀ ਲਾਲ ਪੁਰੋਹਿਤ ਦਾ ਐਸਜੀਪੀਸੀ ਨੇ ਕੀਤਾ ਸਨਮਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਆਪਣਾ ਅਹੁਦਾ ਸੰਭਾਲਣ ਮਗਰੋਂ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੁੱਜੇ ਸਨ। ਪੰਜਾਬ ਦੇ ਰਾਜਪਾਲ ਨੇ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਯਾਤਰੂ ਕਿਤਾਬ ਵਿੱਚ ਲਿਖਿਆ ਕਿ ਪਾਵਨ ਅਸਥਾਨ ਦੇ ਦਰਸ਼ਨ ਕਰ ਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤੇ ਜਾਣ ‘ਤੇ ਧੰਨਵਾਦ ਕੀਤਾ ਅਤੇ ਵਧੀਆ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ ਵੀ ਹਾਜ਼ਰ ਸਨ।

 

RELATED ARTICLES
POPULAR POSTS