Breaking News
Home / ਪੰਜਾਬ / ਹਰਿਆਣਾ ’ਚ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹ ਪਹਿਨਣ ’ਤੇ ਲੱਗੀ ਰੋਕ

ਹਰਿਆਣਾ ’ਚ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹ ਪਹਿਨਣ ’ਤੇ ਲੱਗੀ ਰੋਕ

ਜਥੇਦਾਰ ਨੇ ਪ੍ਰਗਟਾਇਆ ਰੋਸ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਦੇ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਵਿਵਾਦਮਈ ਆਦੇਸ਼ ਨੂੰ ਸਿੱਖ ਧਰਮ ਖ਼ਿਲਾਫ਼ ਦੱਸਿਆ। ਧਿਆਨ ਰਹੇ ਕਿ ਹਰਿਆਣਾ ਸਰਕਾਰ ਵੱਲੋਂ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹ ਨਾ ਪਹਿਨਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਆਦੇਸ਼ ’ਤੇ ਗਿਆਨੀ ਹਰਪ੍ਰੀਤ ਸਿੰਘ ਨੇ ਇਤਰਾਜ਼ ਕੀਤਾ ਅਤੇ ਅਜਿਹਾ ਆਦੇਸ਼ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਧਾਰਮਿਕ ਚਿੰਨ੍ਹ ਪਹਿਨਣ ਦੀ ਪੂਰੀ ਆਜ਼ਾਦੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਆਦੇਸ਼ ਸਿੱਖ ਨੌਜਵਾਨਾਂ ਨੂੰ ਹਰਿਆਣਾ ਸਰਕਾਰ ਅਧੀਨ ਸਰਕਾਰੀ ਨੌਕਰੀਆਂ ਤੋਂ ਦੂਰ ਰੱਖਣ ਦੀ ਸਾਜ਼ਿਸ਼ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਨੂੰ ਅਜਿਹੇ ਹੁਕਮ ’ਤੇ ਮੁੜ ਤੋਂ ਵਿਚਾਰ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਜਿਹੇ ਆਦੇਸ਼ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

Check Also

ਪੰਜਾਬ ਪੰਚਾਇਤੀ ਚੋਣਾਂ ’ਤੇ ਸੁਪਰੀਮ ਕੋਰਟ ਨੇ ਵੀ ਰੋਕ ਲਾਉਣ ਤੋਂ ਕੀਤਾ ਇਨਕਾਰ

ਕਿਹਾ : ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ’ਚ ਫੈਲ ਜਾਵੇਗੀ ਅਰਜਾਕਤਾ ਨਵੀਂ ਦਿੱਲੀ/ਬਿਊਰੋ ਨਿਊਜ਼ …