ਹਰਿਆਣਾ ਦੀ ਖੱਟਰ ਸਰਕਾਰ ਨੂੰ ਵੀ ਲਿਆ ਨਿਸ਼ਾਨੇ ’ਤੇ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨਾਂ ਦੀ ਮਹਾ ਪੰਚਾਇਤ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਿਸਾਨ ਪਿਛਲੇ 9 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਹਨ। ਹੁੱਡਾ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ। ਊੁਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਰਨਾਲ ਵਿਚ ਪਿਛਲੇ ਦਿਨੀਂ ਜਿਸ ਤਰੀਕੇ ਨਾਲ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ, ਉਹ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਮਹਾਂਪੰਚਾਇਤ ਵਿਚ ਕਿਸਾਨਾਂ ਵਲੋਂ ਭਾਜਪਾ ਨੂੰ ਹਰਾਉਣ ਦੀ ਗੱਲ ’ਤੇ ਹੁੱਡਾ ਨੇ ਕਿਹਾ ਕਿ ਇਸਦਾ ਜਵਾਬ ਤਾਂ ਕਿਸਾਨ ਹੀ ਦੇਣਗੇ। ਹੁੱਡਾ ਨੇ ਹਰਿਆਣਾ ਦੀ ਖੱਟਰ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਹਰਿਆਣਾ ਵਿਚ ਬੇਰੁਜ਼ਗਾਰੀ ਦਿਨੋਂ ਦਿਨ ਵਧਦੀ ਜਾ ਰਹੀ ਹੈ।
Check Also
ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ
ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ …