ਜਲਾਲਾਬਾਦ ‘ਚ ਲੰਘੇ ਕੱਲ੍ਹ ਕੀਤੀ ਭਰਵੀਂ ਰੈਲੀ
ਚੰਡੀਗੜ੍ਹ/ਬਿਊਰੋ ਨਿਊਜ਼
2017 ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਦੇ ਨਾਲ ਹੀ ਹਲਕਿਆਂ ਵਿੱਚ ਰੈਲੀਆਂ ਦਾ ਦੌਰ ਵੀ ਲਗਾਤਾਰ ਤੇਜ਼ ਹੋ ਰਿਹਾ ਹੈ। ਇਸੇ ਦੌਰਾਨ ‘ਆਪ’ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਗੜ੍ਹ ਵਿੱਚ ਜਾ ਕੇ ਗਰਜ਼ੇ।
ਮਾਨ ਵੱਲੋਂ ਲੰਘੇ ਕੱਲ੍ਹ ਸੁਖਬੀਰ ਬਾਦਲ ਦੇ ਵਿਧਾਨ ਸਭਾ ਹਲਕੇ ਜਲਾਲਾਬਾਦ ਵਿੱਚ ਰੈਲੀ ਕੀਤੀ। ਇਸ ਰੈਲੀ ਵਿੱਚ ਇੰਨਾ ਜ਼ਿਆਦਾ ਇਕੱਠ ਸੀ ਕਿ ਰਾਜਨੀਤਕ ਹਲਕਿਆਂ ਵਿੱਚ ਇਹ ਰੈਲੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਇਹ ਇਕੱਠ 50 ਹਜ਼ਾਰ ਦੇ ਕਰੀਬ ਸੀ। ਇਸ ਰੈਲੀ ਵਿੱਚ ਵੱਡੀ ਗਿਣਤੀ ਇਕੱਠ ਨੂੰ ਲੈ ਕੇ ਜਿੱਥੇ ਆਮ ਆਦਮੀ ਪਾਰਟੀ ਦੇ ਹੌਸਲੇ ਵਧੇ ਹਨ, ਉੱਥੇ ਹੀ ਉਪ ਮੁੱਖ ਮੰਤਰੀ ਬਾਦਲ ਦੀਆਂ ਚਿੰਤਾਵਾਂ ਵੀ ਵਧ ਗਈਆਂ ਹਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਕਈ ਵਾਰ ਕਹਿ ਚੁੱਕੇ ਹਨ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਜਲਾਲਾਬਾਦ ਤੋਂ ਟਿਕਟ ਦੇਵੇਗੀ ਤਾਂ ਉਹ ਸੁਖਬੀਰ ਬਾਦਲ ਦੇ ਖਿਲਾਫ ਚੋਣ ਲੜਣ ਦੇ ਲਈ ਤਿਆਰ ਹਨ। ਜੇਕਰ ਭਗਵੰਤ ਮਾਨ ਇੱਥੋਂ ਚੋਣ ਲੜਦੇ ਹਨ ਤਾਂ ਸਭ ਤੋਂ ਦਿਲਚਸਪ ਮੁਕਾਬਲਾ ਇੱਥੇ ਹੀ ਹੋਏਗਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …