15.6 C
Toronto
Thursday, October 8, 2026
spot_img
Homeਪੰਜਾਬਸੁਮੇਧ ਸੈਣੀ ਨੂੰ ਹਾਈਕੋਰਟ ਨੇ ਜਾਰੀ ਕੀਤਾ ਨੋਟਿਸ

ਸੁਮੇਧ ਸੈਣੀ ਨੂੰ ਹਾਈਕੋਰਟ ਨੇ ਜਾਰੀ ਕੀਤਾ ਨੋਟਿਸ

ਸੁਮੇਧ ਸੈਣੀ ਨੂੰ ਹਾਈਕੋਰਟ ਨੇ ਜਾਰੀ ਕੀਤਾ ਨੋਟਿਸਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਡੀਜੀਪੀ ਦੀ ਜ਼ਮਾਨਤ ਰੱਦ ਕਰਨ ਦੀ ਕੀਤੀ ਗਈ ਹੈ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਜੀਲੈਂਸ ਕਮਿਸ਼ਨ ਦੀ ਇਕ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸੈਣੀ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਸੁਮੇਧ ਸੈਣੀ ਨੂੰ ਉਸ ਵੇਲੇ ਗਿ੍ਰਫ਼ਤਾਰ ਵੀ ਕੀਤਾ ਸੀ ਜਦੋਂ ਅਦਾਲਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਉਹ ਜਾਂਚ ’ਚ ਸ਼ਾਮਲ ਹੋਣ ਲਈ ਵਿਜੀਲੈਂਸ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ ਸਨ। ਇਸ ਤੋਂ ਬਾਅਦ ਸੈਣੀ ਨੂੰ ਹਾਈਕੋਰਟ ਨੇ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਸੀ। ਪੰਜਾਬ ਸਰਕਾਰ ਵਲੋਂ ਸੁਮੇਧ ਸੈਣੀ ਦੀ ਗਿ੍ਰਫਤਾਰੀ ਰੱਦ ਹੋਣ ਸਬੰਧੀ ਪਟੀਸ਼ਨ ਪਾਈ ਗਈ ਸੀ, ਜਿਸ ’ਤੇ ਹੁਣ ਸਾਬਕਾ ਡੀਜੀਪੀ ਨੂੰ 7 ਅਕਤੂਬਰ ਨੂੰ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ। ਧਿਆਨ ਰਹੇ ਕਿ ਸੁਮੇਧ ਸੈਣੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਘਿਰੇ ਹੋਣ ਤੋਂ ਇਲਾਵਾ ਹੋਰ ਵੀ ਕਈ ਵਿਵਾਦਤ ਮਾਮਲਿਆਂ ਵਿਚ ਘਿਰੇ ਹੋਏ ਹਨ।

 

RELATED ARTICLES
POPULAR POSTS