16.1 C
Toronto
Friday, July 24, 2026
spot_img
Homeਪੰਜਾਬਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ 28 ਦਿਨਾਂ ਪੈਦਲ ਸ਼ਬਦ ਚੌਂਕੀ...

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ

ਤਿੰਨ ਅਕਤੂਬਰ ਨੂੰ ਗਵਾਲੀਅਰ ਵਿਖੇ ਪਹੁੰਚ ਕੇ ਯਾਤਰਾ ਦੀ ਹੋਵੇਗੀ ਸੰਪੂਰਨਤਾ
ਅੰਮਿ੍ਰਤਸਰ/ਬਿਊਰੋ ਨਿਊਜ਼
ਚਾਰ ਸੌ ਸਾਲਾ ਬੰਦੀ ਛੋੜ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ ਹੋਈ । ਇਸ ਯਾਤਰਾ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਦੱਸਿਆ ਕਿ ਇਹ ਪੈਦਲ ਸ਼ਬਦ ਚੌਂਕੀ ਯਾਤਰਾ ਤਿੰਨ ਅਕਤੂਬਰ ਨੂੰ ਗਵਾਲੀਅਰ ਵਿਖੇ ਪੁੱਜ ਕੇ ਸੰਪੂਰਨ ਹੋਵੇਗੀ ਅਤੇ ਰਸਤੇ ਵਿਚ ਉਸ ਦੇ ਵੱਖ-ਵੱਖ ਥਾਵਾਂ ’ਤੇ 26 ਪੜਾਅ ਹੋਣਗੇ। ਧਿਆਨ ਰਹੇ ਕਿ ਲੰਘੇ ਕੱਲ੍ਹ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਜਰਾਤ ਦੇ ਜ਼ਿਲ੍ਹਾ ਕੱਛ ’ਚ ਸਥਿਤ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਲੱਖਪਤ ਰਾਏ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ 21 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਵੀ ਕੀਤਾ ਸੀ।

 

RELATED ARTICLES
POPULAR POSTS