ਨਿੱਜੀ ਬੱਸ ਮਾਲਕਾਂ ਨੂੰ ਲਾਭ- ਲੋਕਾਂ ਦੀ ਹੋਈ ਖੱਜਲ ਖੁਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਜਾਬ ਭਰ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ ਹੈ। ਜਿਸ ਕਾਰਨ ਲੋਕਾਂ ਪੂਰਾ ਦਿਨ ਖੱਜਲ ਖੁਆਰ ਹੋਣਾ ਪਿਆ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਨਿੱਜੀ ਬੱਸ ਕੰਪਨੀਆਂ ਨੂੰ ਵੱਡਾ ਲਾਭ ਪਹੁੰਚ ਰਿਹਾ ਹੈ। ਬੇਸ਼ੱਕ ਇਸ ਹੜਤਾਲ ਨਾਲ ਨਜਿੱਠਣ ਲਈ ਪਨਬਸ ਅਤੇ ਪੀਆਰਟੀਸੀ ਦੇ ਪ੍ਰਬੰਧਕਾਂ ਵਲੋਂ ਆਪਣੇ ਪੱਕੇ ਮੁਲਾਜ਼ਮਾਂ ਰਾਹੀਂ ਕੁਝ ਰੂਟਾਂ ਉਪਰ ਬੱਸ ਸੇਵਾ ਨੂੰ ਜਾਰੀ ਰੱਖਣ ਦਾ ਉਪਰਾਲਾ ਕੀਤਾ ਗਿਆ ਹੈ, ਪਰ ਜ਼ਿਆਦਾਤਰ ਬੱਸਾਂ ਦੇ ਨਾ ਚੱਲਣ ਕਾਰਨ ਲੋਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਧਿਆਨ ਰਹੇ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਪਿਛਲੇ ਲੰਮੇ ਸਮੇਂ ਤੋਂ ਹੱਲ ਨਹੀਂ ਕੀਤਾ ਜਾ ਰਿਹਾ, ਇਸ ਸਬੰਧੀ ਕੱਚੇ ਕਾਮੇ ਸਮੇਂ-ਸਮੇਂ ’ਤੇ ਧਰਨੇ ਪ੍ਰਦਰਸ਼ਨ ਕਰਦੇ ਆ ਰਹੇ ਹਨ। ਧਿਆਨ ਰਹੇ ਕਿ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਕੀਤੀ ਗਈ ਹੜਤਾਲ ਕਾਰਨ ਗੁਆਂਢੀ ਸੂਬਿਆਂ ਨੂੰ ਵੀ ਬੱਸਾਂ ਨਹੀਂ ਜਾ ਸਕੀਆਂ, ਜਿਸ ਕਾਰਨ ਦੂਜੇ ਸੂਬਿਆਂ ਦੇ ਵਿਅਕਤੀ ਨੂੰ ਮੁਸ਼ਕਲਾਂ ਪੇਸ਼ ਆਈਆਂ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …