ਬਿਕਰਮ ਮਜੀਠੀਆ ਨੇ ਸੰਜੇ ਸਿੰਘ ’ਤੇ ਕੀਤਾ ਸੀ ਮਾਣਹਾਨੀ ਦਾ ਕੇਸ
ਲੁਧਿਆਣਾ/ਬਿਊਰੋ ਨਿਊਜ਼
ਮਾਣਹਾਨੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਅੱਜ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸੰਜੇ ਸਿੰਘ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਲੁਧਿਆਣਾ ਦੀ ਅਦਾਲਤ ਨੇ ਲੰਘੇ ਕੱਲ੍ਹ ਸੰਜੇ ਸਿੰਘ ਖਿਲਾਫ਼ ਗਿ੍ਰਫ਼ਤਾਰੀ ਵਾਰੰਟ ਜਾਰੀ ਕੀਤੇ ਸਨ ਜਿਸ ਤੋਂ ਬਾਅਦ ਅੱਜ ਸੰਜੇ ਸਿੰਘ ਖੁਦ ਅਦਾਲਤ ’ਚ ਪੇਸ਼ ਹੋਣ ਲਈ ਲੁਧਿਆਣਾ ਪਹੁੰਚੇ ਸਨ। ਹਾਲਾਂਕਿ ਸੰਜੇ ਸਿੰਘ ਦੇ ਵਕੀਲ ਨੇ ਅਦਾਲਤ ਵਿਚ ਸੰਜੇ ਸਿੰਘ ਦੀ ਹਾਜ਼ਰੀ ਮੁਆਫੀ ਨੂੰ ਲੈ ਕੇ ਇਕ ਅਰਜ਼ੀ ਵੀ ਦਿੱਤੀ ਸੀ, ਜਿਸ ਅਦਾਲਤ ਨੇ ਖਾਰਜ ਕਰ ਦਿੱਤੀ ਸੀ। ਅੱਜ ਸੰਜੇ ਸਿੰਘ ਆਪਣੇ ਵਕੀਲਾਂ ਦੇ ਨਾਲ ਅਦਾਲਤ ਵਿਚ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਸਿਰੰਡਰ ਕਰਦੇ ਹੋਏ ਜ਼ਮਾਨਤ ਦੇਣ ਦੀ ਮੰਗ ਕੀਤੀ। ਇਥੇ ਦੱਸਣਾ ਬਣਦਾ ਹੈ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਨਸ਼ੇ ਦੇ ਕਾਰੋਬਾਰ ਨਾਲ ਜੁੜਨ ਅਤੇ ਹੋਰ ਕਈ ਤਰ੍ਹਾਂ ਦੇ ਦੋਸ਼ ਲਾਏ ਸਨ, ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਲੁਧਿਆਣਾ ਦੀ ਅਦਾਲਤ ਵਿਚ ਸੰਜੇ ਸਿੰਘ ਖਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …