Breaking News
Home / ਪੰਜਾਬ / ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਕਈ ਥਾਵਾਂ ’ਤੇ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਕਈ ਥਾਵਾਂ ’ਤੇ ਰੋਸ ਪ੍ਰਦਰਸ਼ਨ

ਕੈਪਟਨ ਅਮਰਿੰਦਰ ਸਿੰਘ ਦੇ ਫੂਕੇ ਗਏ ਪੁਤਲੇ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਕਈ ਥਾਵਾਂ ’ਤੇ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ ਗਏ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕੈਪਟਨ ਸਰਕਾਰ ਵੱਲੋਂ ਬਿਜਲੀ ਸਮਝੌਤਿਆਂ ਨੂੰ ਰੱਦ ਨਾ ਕਰਨ ਦੇ ਖਿਲਾਫ਼ ‘ਆਪ’ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਆਪ ਆਗੂਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਬਿਜਲੀ ਸਮਝੌਤੇ ਰੱਦ ਕਰਨ ਤੋਂ ਮੁੱਕਰ ਗਈ ਹੈ, ਜਿਸ ਦੇ ਚਲਦਿਆਂ ਪੰਜਾਬ ਦੀ ਜਨਤਾ ਨੂੰ ਮਹਿੰਗੀ ਬਿਜਲੀ ਦੀ ਮਾਰ ਲਗਾਤਾਰ ਝੱਲਣੀ ਪੈ ਰਹੀ ਹੈ। ਆਪ ਆਗੂਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਆਪਸ ਵਿਚ ਮਿਲੇ ਹੋਏ ਹਨ। ਇਹ ਦੋਵੇਂ ਵਾਰੋ-ਵਾਰੀ ਸੱਤਾ ਦਾ ਸੁੱਖ ਮਾਣਦੇ ਆਏ ਹਨ ਪ੍ਰੰਤੂ ਪੰਜਾਬ ਦੀ ਜਨਤਾ ਦੇ ਭਲੇ ਲਈ ਇਨ੍ਹਾਂ ਦੋਵਾਂ ਪਾਰਟੀਆਂ ਕੁਝ ਵੀ ਨਹੀਂ ਕੀਤਾ। ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ’ਤੇ ਉਹ ਵਿਧਾਨ ਸਭਾ ਵਿਚ ਵਾਈਟ ਪੇਪਰ ਲਿਆਉਣ ਅਤੇ ਬਾਦਲਾਂ ਵੱਲੋਂ ਕੀਤੇ ਗਏ ਸਾਰੇ ਬਿਜਲੀ ਸਮਝੌਤਿਆਂ ਨੂੰ ਰੱਦ ਕਰਨਗੇ ਪ੍ਰੰਤੂ ਉਨ੍ਹਾਂ ਵੱਲੋਂ ਅਜਿਹਾ ਨਹੀਂ ਕੀਤਾ ਗਿਆ। ਆਪ ਆਗੂਆਂ ਨੇ ਕੈਪਟਨ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਸੂਬੇ ਜਨਤਾ ਨੂੰ ਲੁੱਟਣ ਅਤੇ ਕੁੱਟਣ ਤੋਂ ਸਿਵਾਏ ਹੋਰ ਕੁੱਝ ਵੀ ਨਹੀਂ ਕੀਤਾ।

 

Check Also

ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਈਡੀ ਦਾ ਆਰੋਪ : ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …