ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਕ ਪਾਸੇ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਦੂਜੇ ਪਾਸੇ ਕਿਸਾਨਾਂ ਵੱਲੋਂ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਲੜਨ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਚੋਣਾਂ ਲੜਨਗੇ ਤਾਂ ਲੋਕ ਇਨਸਾਫ਼ ਪਾਰਟੀ ਉਨ੍ਹਾਂ ਨੂੰ ਸਮਰਥਨ ਦੇਵੇਗੀ। ਬੈਂਸ ਨੇ ਕਿਹਾ ਕਿ ਉਹ ਕਿਸੇ ਕਿਸਾਨ ਆਗੂ ਲਈ ਆਪਣੀ ਸੀਟ ਵੀ ਛੱਡਣ ਲਈ ਤਿਆਰ ਹਨ। ਇਸ ਤੋਂ ਪਹਿਲਾਂ ਬੈਂਸ ਨੇ ਇਹ ਵੀ ਕਿਹਾ ਸੀ ਕਿ ਸੰਯੁਕਤ ਕਿਸਾਨ ਮੋਰਚੇ ਦੇ ਕੁਝ ਆਗੂ ਪੰਜਾਬ ਅੰਦਰ ਕਿਸਾਨਾਂ ਨੂੰ ਚੋਣਾਂ ਲੜਨ ਲਈ ਕਹਿ ਰਹੇ ਨੇ, ਇਸ ਬਾਰੇ ਸੰਯੁਕਤ ਮੋਰਚੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …