Breaking News
Home / ਪੰਜਾਬ / ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨੇ ਟੇਕਿਆ ਮੱਥਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਦੇਸ਼ ਵਿਦੇਸ਼ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਨਗਰ ਕੀਰਤਨ ਵੀ ਸਜਾਇਆ ਗਿਆ, ਜੋ ਗੁਰਦੁਆਰਾ ਰਾਮਸਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਪੰਨ ਹੋਇਆ। ਇਸ ਦੌਰਾਨ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ ਅਤੇ ਬੈਂਡ ਪਾਰਟੀਆਂ ਨੇ ਸ਼ਬਦਾਂ ਦੀਆਂ ਧੁਨਾਂ ਵਜਾਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਿੱਖ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਗਈ ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮੌਕੇ ਸਿੱਖ ਸੰਗਤ ਨੂੰ ਵਧਾਈ ਸੰਦੇਸ਼ ਦਿੱਤਾ। ਇਸੇ ਦੌਰਾਨ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ।

 

Check Also

ਦਿਲਰੋਜ਼ ਨੂੰ ਜਿੰਦਾ ਦਫ਼ਨਾਉਣ ਵਾਲੀ ਨੀਲਮ ਨੂੰ ਲੁਧਿਆਣਾ ਕੋਰਟ ਨੇ ਸੁਣਾਈ ਮੌਤ ਦੀ ਸਜ਼ਾ

ਆਰੋਪੀ ਨੀਲਮ ਨੇ ਸਾਲ 2021 ’ਚ ਦਿੱਤਾ ਸੀ ਘਟਨਾ ਨੂੰ ਅੰਜ਼ਾਮ ਲੁਧਿਆਣਾ/ਬਿਊਰੋ ਨਿਊਜ਼ : ਢਾਈ …