ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਮੌਜੂਦਾ ਸਾਲ 2021-22 ਲਈ ਕਣਕ ਦੇ ਘੱਟੋ-ਘੱਟ ਸਮਰਥਨ ਵਿਚ 40 ਰੁਪਏ ਦਾ ਵਾਧਾ ਕੀਤਾ ਹੈ। ਇਸ ਵਾਧੇ ਦੇ ਨਾਲ ਹੁਣ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2015 ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਸਰ੍ਹੋਂ ਦਾ ਐਮਐਸਪੀ 400 ਰੁਪਏ ਅਤੇ ਛੋਲਿਆਂ ਦੀ ਐਮ ਐਸ ਪੀ ’ਚ 130 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿਚ ਇਸ ਸਬੰਧੀ ਫੈਸਲਾ ਲਿਆ ਗਿਆ। ਐਮਐਸਪੀ ਉਹ ਦਰ ਹੈ ਜਿਸ ’ਤੇ ਸਰਕਾਰ ਕਿਸਾਨਾਂ ਤੋਂ ਅਨਾਜ ਦੀ ਖਰੀਦ ਕਰਦੀ ਹੈ। ਮੌਜੂਦਾ ਸਮੇਂ ਸਰਕਾਰ ਸਾਉਣੀ ਅਤੇ ਹਾੜ੍ਹੀ ਦੀਆਂ 23 ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਤ ਕਰਦੀ ਹੈ। ਕਣਕ ਦਾ ਭਾਅ ਸਾਲ 2000-21 ਵਿਚ 1975 ਰੁਪਏ ਪ੍ਰਤੀ ਕੁਇੰਟਲ ਸੀ, ਜਿਸ ਵਿਚ ਹੁਣ ਸਕਰਾਰ ਵੱਲੋਂ 40 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਹੁਣ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2015 ਰੁਪਏ ਹੋ ਗਿਆ ਹੈ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …