22.8 C
Toronto
Thursday, June 4, 2026
spot_img
Homeਪੰਜਾਬਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਸਰਕਾਰੀ ਅਧਿਕਾਰੀਆਂ ਨਾਲ...

ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਸਰਕਾਰੀ ਅਧਿਕਾਰੀਆਂ ਨਾਲ ਮੀਟਿੰਗ ਰਹੀ ਬੇਸਿੱਟਾ

ਕਾਮਿਆਂ ਨੇ ਹੜਤਾਲ ਜਾਰੀ ਰੱਖਣ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਦੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਚੰਡੀਗੜ੍ਹ ’ਚ ਹੋਈ ਮੀਟਿੰਗ ਬੇਨਤੀਜਾ ਰਹੀ। ਇਸ ਤੋਂ ਬਾਅਦ ਯੂਨੀਅਨ ਦੇ ਆਗੂਆਂ ਨੇ ਹੜਤਾਲ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ। ਧਿਆਨ ਰਹੇ ਕਿ ਲੰਘੇ ਸੋਮਵਾਰ ਤੋਂ ਰੋਡਵੇਜ਼ ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਆਗੂ ਨੇ ਦੱਸਿਆ ਕਿ ਹੁਣ ਯੂਨੀਅਨ ਨਵੇਂ ਸਿਰੇ ਤੋਂ ਚੰਡੀਗੜ੍ਹ ਵਿਖੇ ਆਪਣੀ ਮੀਟਿੰਗ ਕਰਕੇ ਛੇਤੀ ਹੀ ਅਗਲੇ ਸੰਘਰਸ਼ ਦਾ ਐਲਾਨ ਕਰੇਗੀ ਅਤੇ ਪੰਜਾਬ ਭਰ ਵਿੱਚ ਬੱਸਾਂ ਦੀ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ ਵੀ ਹਾਜ਼ਰ ਸਨ। ਜਥੇਬੰਦੀ ਦੇ ਆਗੂ ਨੇ ਦੱਸਿਆ ਕਿ ਮੀਟਿੰਗ ਦੌਰਾਨ ਨਾ ਨਵੀਆਂ ਬੱਸਾਂ ਪਾਉਣ, ਨਾ ਹੀ ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਨਾ ਹੀ ਤਨਖਾਹ ਵਧਾਉਣ ਦਾ ਕੋਈ ਭਰੋਸਾ ਦਿੱਤਾ ਗਿਆ, ਸਗੋਂ ਐਕਟ ਬਣਾ ਕੇ ਮਸਲੇ ਹੱਲ ਕਰਨ ਦੀ ਗੱਲ ਕਹੀ ਗਈ, ਜੋ ਬਿਲਕੁਲ ਮਨਜ਼ੂਰ ਨਹੀਂ ਹੈ।

RELATED ARTICLES
POPULAR POSTS