ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਵਿਧਾਨ ਸਭਾ ਚੋਣਾਂ ਲਈ ਲਗਾਇਆ ਇੰਚਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਚ 2022 ਦੇ ਸ਼ੁਰੂ ਵਿਚ ਹੀ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਵੀ ਪੰਜਾਬ ਵਿਚ ਆਪਣੇ ਦਮ ’ਤੇ ਚੋਣਾਂ ਲੜਨ ਦੀ ਤਿਆਰੀ ਖਿੱਚ ਲਈ ਹੈ ਅਤੇ ਪਾਰਟੀ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੰਚਾਰਜ ਲਗਾ ਦਿੱਤਾ ਹੈ। ਧਿਆਨ ਰਹੇ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਦਾ ਪੰਜਾਬ ਵਿਚ ਡਟਵਾਂ ਵਿਰੋਧ ਹੋ ਰਿਹਾ ਹੈ ਅਤੇ ਦੇਖਣਾ ਹੋਵੇਗਾ ਕਿ ਸ਼ੇਖਾਵਤ ਇਸ ਮੌਕੇ ਕਿਹੋ ਜਿਹੀ ਭੂਮਿਕਾ ਨਿਭਾਉਂਦੇ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਪਾਰਟੀ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਮੀਨਾਕਸ਼ੀ ਲੇਖੀ ਦੇ ਨਾਲ ਸੰਸਦ ਮੈਂਬਰ ਵਿਨੋਦ ਚਾਵੜਾ ਨੂੰ ਵਿਧਾਨ ਸਭਾ ਚੋਣਾਂ ਲਈ ਸਹਿ-ਇੰਚਾਰਜ ਨਿਯੁਕਤ ਕੀਤਾ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …