ਹੁਣ ਕਪੂਰਥਲਾ ਤੇ ਸ਼ਾਮ ਚੁਰਾਸੀ ਹਲਕੇ ਤੋਂ ਬਸਪਾ ਲੜੇਗੀ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨੀਆਂ ਹਨ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਬਸਪਾ ਨੂੰ 20 ਸੀਟਾਂ ਦਿੱਤੀਆਂ ਹੋਈਆਂ ਹਨ। ਇਸੇ ਦੌਰਾਨ ਹੁਣ ਇਨ੍ਹਾਂ ਦੋਵਾਂ ਪਾਰਟੀਆਂ ਨੇ ਆਪਸ ਵਿਚ ਦੋ ਹਲਕੇ ਬਦਲੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਵਲੋਂ ਅੰਮਿ੍ਰਤਸਰ ਉੱਤਰੀ ਅਤੇ ਸੁਜਾਨਪੁਰ ਸੀਟਾਂ ਬਹੁਜਨ ਸਮਾਜ ਪਾਰਟੀ ਕੋਲੋਂ ਵਾਪਸ ਲੈ ਲਈਆਂ ਗਈਆਂ ਹਨ। ਜਿਸ ਦੀ ਥਾਂ ਸ਼ਾਮਚੁਰਾਸੀ ਅਤੇ ਕਪੂਰਥਲਾ ਸੀਟਾਂ ਬਸਪਾ ਨੂੰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਵੀ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹੁਣ ਅੰਮਿ੍ਰਤਸਰ ਉਤਰੀ ਅਤੇ ਸੁਜਾਨਪੁਰ ਹਲਕੇ ਤੋਂ ਅਕਾਲੀ ਦਲ ਚੋਣ ਲੜੇਗਾ। ਇਸੇ ਦੌਰਾਨ ਅਕਾਲੀ ਦਲ ਨੇ ਭਾਜਪਾ ਛੱਡ ਕੇ ਆਏ ਅਨਿਲ ਜੋਸ਼ੀ ਨੂੰ ਅੰਮਿ੍ਰਤਸਰ ਉੱਤਰੀ ਅਤੇ ਸੁਜਾਨਪੁਰ ਤੋਂ ਭਾਜਪਾ ਛੱਡ ਕੇ ਆਏ ਰਾਜ ਕੁਮਾਰ ਗੁਪਤਾ ਨੂੰ ਉਮੀਦਵਾਰ ਐਲਾਨਿਆ ਹੈ।