ਕੈਬਨਿਟ ਮੀਟਿੰਗ ਵਿਚ ਲਏ ਕਈ ਅਹਿਮ ਫੈਸਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਨੇ ਅੱਜ ਕਈ ਅਹਿਮ ਫੈਸਲੇ ਲਏ ਹਨ। ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਹੁਣ ਵਿਧਾਨ ਸਭਾ ਸੈਸ਼ਨ 8 ਤੋਂ 14 ਸਤੰਬਰ ਤੱਕ ਹੋਵੇਗਾ। ਵਿਧਾਨ ਸਭਾ ਸੈਸ਼ਨ ਦੌਰਾਨ ਜੀਐਸਟੀ ਦੇ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ। ਵਿਧਾਨ ਸਭਾ ਵੱਲੋਂ ਗੁਡਜ਼ ਐਂਡ ਸਰਵਿਸਜ਼ ਟੈਕਸ ਦਾ ਬਿੱਲ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਦੇਸ਼ ਦੀਆਂ 18 ਵਿਧਾਨ ਸਭਾਵਾਂ ‘ਚ ਇਹ ਬਿੱਲ ਪਾਸ ਹੋਣਾ ਜ਼ਰੂਰੀ ਹੈ। ਉਸ ਤੋਂ ਬਾਅਦ ਹੀ ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਇਸ ਬਿੱਲ ਨੂੰ ਕਾਨੂੰਨ ਦੇ ਰੂਪ ਵਿਚ ਮਨਜ਼ੂਰੀ ਦੇਣਗੇ।
ਕੈਬਨਿਟ ਨੇ ਪੁਲਿਸ ਦੀ ਭਰਤੀ ਵਿਚ ਖਿਡਾਰੀਆਂ ਨੂੰ ਤਿੰਨ ਸਾਲ ਦੀ ਉਮਰ ਦੀ ਰਿਆਇਤ ਦਿੱਤੀ ਹੈ। ਇਸ ਨਾਲ ਵੱਡੇ ਉਮਰ ਵਾਲੇ ਖ਼ਿਡਾਰੀਆਂ ਨੂੰ ਪੁਲਿਸ ਵਿਚ ਭਰਤੀ ਹੋਣ ਦਾ ਲਾਭ ਮਿਲੇਗਾ। ਸਾਬਕਾ ਫੌਜੀਆਂ ਨੂੰ ਸਰਕਾਰੀ ਨੌਕਰੀਆਂ ਵਿਚ ਪੂਰਾ ਕੋਟਾ ਦੇਣ ਦੀ ਤਜਵੀਜ਼ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ਨੇ ਜਡਿਆਲਾ ਗੁਰੂ ਨੂੰ ਸਬ ਤਹਿਸੀਲ ਦਾ ਵੀ ਦਰਜਾ ਦਿੱਤਾ ਗਿਆ ਹੈ।
Check Also
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ’ਚ ਹੋਈ ਵਾਪਸੀ
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸੁੱਚਾ ਸਿੰਘ …