ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਇਕ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕਣਕ ਦੀ ਐਮ ਐਸ ਪੀ ’ਚ ਵਾਧਾ ਕੀਤਾ ਹੈ ਉਹ ਕਿਸਾਨਾਂ ਨਾਲ ਕੀਤਾ ਗਿਆ ਇਕ ਕੋਝਾ ਮਜ਼ਾਕ ਹੈ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਵੀ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾਂ ਕਰਦੀਆਂ ਹਨ ਜਦੋਂ ਕਿ ਇਨ੍ਹਾਂ ਵਿਚੋਂ ਕਿਸਾਨ ਹਿਤੈਸ਼ੀ ਕੋਈ ਵੀ ਪਾਰਟੀ ਨਹੀਂ ਹੈ। ਸਿੱਧੂ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਐਨਡੀਏ ਦਾ ਅਰਥ ਹੈ ਕਿ ਕਿਸਾਨਾਂ, ਲੇਬਰ ਅਤੇ ਛੋਟੇ ਵਪਾਰੀਆਂ ਬਾਰੇ ਕੋਈ ਡਾਟਾ ਉਪਲਬਧ ਨਾ ਹੋਣਾ। ਉਨ੍ਹਾਂ ਇਕ ਵੀਡੀਓ ਜਾਰੀ ਕਰਕੇ ਕਿਹਾ ਕਿ ਕੇਂਦਰ ਸਰਕਾਰ ਸਿਰਫ਼ ਉਨ੍ਹਾਂ ਅਮੀਰ ਕਾਰਪੋਰੇਟ ਘਰਾਣਿਆਂ ਬਾਰੇ ਜਾਣਦੀ ਹੈ ਜਿਨ੍ਹਾਂ ਦੇ ਜਹਾਜ਼ਾਂ ਵਿਚ ਉਹ ਸਫਰ ਕਰਦੇ ਹਨ ਅਤੇ ਉਨ੍ਹਾਂ ਹੀ ਅਮੀਰ ਘਰਾਣਿਆਂ ਦਾ ਸਰਕਾਰਾਂ ਵੱਲੋਂ ਕਰਜ਼ਾ ਮੁਆਫ਼ ਕੀਤਾ ਜਾਂਦਾ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …