ਭਲਕੇ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਮੂਹਰੇ ਲੱਗੇਗਾ ਧਰਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲੰਘੇ ਸੋਮਵਾਰ ਤੋਂ ਹੜਤਾਲ ਕੀਤੀ ਹੋਈ ਹੈ, ਜੋ ਅੱਜ ਚੌਥੇ ਦਿਨ ਵੀ ਜਾਰੀ ਰਹੀ ਅਤੇ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਧਿਆਨ ਰਹੇ ਕਿ ਲੰਘੇ ਕੱਲ੍ਹ ਕੱਚੇ ਕਾਮਿਆਂ ਦੀ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ, ਜੋ ਕਿ ਨਤੀਜਾ ਰਹੀ ਸੀ। ਇਸ ਤੋਂ ਨਰਾਜ਼ ਹੋ ਕੇ ਕੱਚੇ ਕਾਮਿਆਂ ਨੇ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਸੀ ਅਤੇ ਭਲਕੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਮੂਹਰੇ ਧਰਨਾ ਲਗਾਉਣ ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਕੱਚੇ ਕਾਮਿਆਂ ਨੇ ਅੱਜ ਪੰਜਾਬ ਦੇ ਸਾਰੇ ਬੱਸ ਅੱਡੇ ਦੋ ਘੰਟਿਆਂ ਲਈ ਬੰਦ ਵੀ ਕਰਾ ਦਿੱਤੇ ਸਨ। ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਭਲਕੇ 10 ਸਤੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਸਿੱਸਵਾ ਫ਼ਾਰਮ ਅੱਗੇ ਪੱਕਾ ਮੋਰਚਾ ਆਰੰਭ ਕਰ ਦਿੱਤਾ ਜਾਵੇਗਾ ਅਤੇ ਮੰਗਾਂ ਮੰਨਣ ਤੱਕ ਹੜਤਾਲ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …