ਖੱਟਰ ਨੇ ਹੀ ਐਸਡੀਐਮ ਨੂੰ ਦਿੱਤੇ ਸਨ ਲਾਠੀਚਾਰਜ ਦੇ ਹੁਕਮ : ਰਣਦੀਪ ਸੂਰਜੇਵਾਲਾ
ਚੰਡੀਗੜ੍ਹ/ਬਿਊਰੋ ਨਿਊਜ਼
ਕਰਨਾਲ ਵਿਚ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ’ਤੇ ਪਿਛਲੇ ਦਿਨੀਂ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ ਸੀ, ਜਿਸ ਦੌਰਾਨ ਇਕ ਕਿਸਾਨ ਦੀ ਜਾਨ ਵੀ ਚਲੇ ਗਈ ਸੀ। ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦਾ ਮਾਮਲਾ ਹੁਣ ਗਰਮਾਉਂਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਕਿਸਾਨਾਂ ਨੇ ਹੁਣ ਕਰਨਾਲ ਦੇ ਸਕੱਤਰੇਤ ਮੂਹਰੇ ਪੱਕਾ ਧਰਨਾ ਵੀ ਲਗਾ ਦਿੱਤਾ ਹੈ। ਇਸੇ ਬਾਰੇ ਗੱਲ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਣਦੀਪ ਸਿੰਘ ਸੂਰਜੇਵਾਲਾ ਨੇ ਕਿਹਾ ਕਰਨਾਲ ਵਿਚ 28 ਅਗਸਤ ਨੂੰ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਹੁਕਮ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਸਡੀਐਮ ਨੂੰ ਦਿੱਤੇ ਸਨ। ਇਸੇ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਸਰਕਾਰ ਕਰਨਾਲ ਲਾਠੀਚਾਰਜ ਮਾਮਲੇ ਦੀ ਜਾਂਚ ਲਈ ਤਿਆਰ ਹੈ। ਵਿਜ ਨੇ ਸਪੱਸ਼ਟ ਕੀਤਾ ਕਿ ਜੇ ਕੋਈ ਮੰਗ ਕਰਦਾ ਹੈ ਤਾਂ ਇਸ ਦਾ ਅਰਥ ਇਹ ਨਹੀਂ ਕਿ ਬਗ਼ੈਰ ਜਾਂਚ ਦੇ ਕਿਸੇ ਨੂੰ ਸਜ਼ਾ ਦੇ ਦਿੱਤੀ ਜਾਵੇ। ਧਿਆਨ ਰਹੇ ਕਿ ਕਿਸਾਨ, ਕਰਨਾਲ ’ਚ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਧਿਕਾਰੀ ਵਿਰੁਧ ਕਾਰਵਾਈ ਤੇ ਪੀੜਤਾਂ ਲਈ ਢੁਕਵੇਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …