Breaking News
Home / ਪੰਜਾਬ / ਕਿਸਾਨ ਆਗੂ ਚਡੂਨੀ ਨੇ ਸੁਖਬੀਰ ਬਾਦਲ ਦੇ ਝੂਠ ਦਾ ਕੀਤਾ ਖੁਲਾਸਾ

ਕਿਸਾਨ ਆਗੂ ਚਡੂਨੀ ਨੇ ਸੁਖਬੀਰ ਬਾਦਲ ਦੇ ਝੂਠ ਦਾ ਕੀਤਾ ਖੁਲਾਸਾ

ਕਿਹਾ, ਅਸੀਂ ਕਰਨਾਲ ਅੰਦੋਲਨ ਲਈ ਲੰਗਰ ਮੰਗਵਾਉਣ ਲਈ ਕਿਸੇ ਨੂੰ ਨਹੀਂ ਕੀਤਾ ਫੋਨ
ਚੰਡੀਗੜ੍ਹ/ਬਿਊਰੋ ਨਿਊਜ਼
ਕਰਨਾਲ ’ਚ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਲਈ ਚਲਾਏ ਜਾ ਰਹੇ ਲੰਗਰ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਆਹਮੋ-ਸਾਹਮਣੇ ਆ ਗਏ ਹਨ। ਧਿਆਨ ਰਹੇ ਕਿ ਸੁਖਬੀਰ ਨੇ ਬਿਆਨ ਦਿੱਤਾ ਸੀ ਕਿ ਕਰਨਾਲ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਲੰਗਰ ਲਈ ਗੁਰਨਾਮ ਸਿੰਘ ਚਡੂਨੀ ਨੇ ਉਨ੍ਹਾਂ ਨੂੰ ਫੋਨ ਕੀਤਾ ਸੀ। ਸੁਖਬੀਰ ਨੇ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕਰਕੇ ਕਰਨਾਲ ਦੇ ਗੁਰਦੁਆਰਾ ਸਾਹਿਬਾਨਾਂ ਤੋਂ ਕਿਸਾਨਾਂ ਲਈ ਲੰਗਰ ਅਤੇ ਪਾਣੀ ਦਾ ਪ੍ਰਬੰਧ ਕਰਨ ਲਈ ਕਿਹਾ ਦਿੱਤਾ ਸੀ। ਉਧਰ ਦੂਜੇ ਪਾਸੇ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਸੁਖਬੀਰ ਝੂਠ ਬੋਲ ਰਹੇ ਹਨ ਅਤੇ ਉਨ੍ਹਾਂ ਲੰਗਰ ਲਈ ਕਦੀ ਕਿਸੇ ਨੂੰ ਫੋਨ ਨਹੀਂ ਕੀਤਾ। ਧਿਆਨ ਰਹੇ ਕਿ ਕਰਨਾਲ ਵਿਚ ਵੀ ਕਿਸਾਨਾਂ ਨੇ ਸਕੱਤਰੇਤ ਦੇ ਮੂਹਰੇ ਮੋਰਚਾ ਲਗਾ ਦਿੱਤਾ ਹੈ ਅਤੇ ਕਿਸਾਨਾਂ ਦੀ ਮੰਗ ਹੈ ਕਿ ਜਿਹੜੇ ਐਸਡੀਐਮ ਨੇ ‘ਕਿਸਾਨਾਂ ਦਾ ਸਿਰ ਭੰਨਣ ਦਾ’ ਹੁਕਮ ਦਿੱਤਾ ਸੀ, ਉਸ ਖਿਲਾਫ ਕਾਰਵਾਈ ਕੀਤੀ ਜਾਵੇ।

 

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …