ਭਾਜਪਾ ਆਗੂਆਂ ਨੂੰ ਮੀਟਿੰਗ ਲਈ ਨਹੀਂ ਦਿੱਤਾ ਗਿਆ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਭਲਕੇ 10 ਸਤੰਬਰ ਨੂੰ ਚੰਡੀਗੜ੍ਹ ਵਿਚ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ, ਪਰ ਭਾਜਪਾ ਆਗੂਆਂ ਨੂੰ ਇਸ ਮੀਟਿੰਗ ਲਈ ਸੱਦਾ ਨਹੀਂ ਦਿੱਤਾ ਗਿਆ। ਕਿਸਾਨ ਆਗੂਆਂ ਨੇ ਇਹ ਐਲਾਨ ਦਿੱਲੀ ਦੇ ਸਿੰਘੂ ਬਾਰਡਰ ’ਤੇ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਕੁਲਵੰਤ ਸਿੰਘ ਸੰਧੂ ਅਤੇ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਲਈ ਹਾਲੇ ਸਮਾਂ ਬਾਕੀ ਹੈ। ਜ਼ਿਕਰਯੋਗ ਹੈ ਕਿ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਤਕਰੀਬਨ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਿਆਸੀ ਆਗੂਆਂ ਨੂੰ ਪਿੰਡਾਂ ਵਿਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …