ਜਲੰਧਰ : ਪੰਜਾਬੀ ਗਾਇਕ ਗੁਰਦਾਸ ਮਾਨ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਹੋਣ ਕਾਰਨ ਉਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਗੁਰਦਾਸ ਮਾਨ ਨੂੰ ਹੁਣ ਹਾਈਕੋਰਟ ਦਾ ਰੁਖ਼ ਕਰਨਾ ਪਵੇਗਾ। ਜਲੰਧਰ ਦੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਅਦਾਲਤੀ ਕੰਪਲੈਕਸ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸਿੱਖ ਸੰਗਠਨਾਂ ਦੇ ਵਕੀਲ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅਦਾਲਤ ਨੇ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਕੀਲਾਂ ਨੇ ਇਹ ਦਲੀਲਾਂ ਦਿੱਤੀਆਂ ਸਨ ਕਿ ਜੇਕਰ ਗੁਰਦਾਸ ਮਾਨ ਨੂੰ ਜ਼ਮਾਨਤ ਦਿੱਤੀ ਤਾਂ ਇਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋਣ ਦਾ ਡਰ ਹੈ। ਜਦਕਿ ਬਚਾਅ ਪੱਖ ਦੇ ਵਕੀਲਾਂ ਨੇ ਕਿਹਾ ਸੀ ਕਿ ਅਣਜਾਣੇ ਵਿੱਚ ਕਹੀ ਗੱਲ ਦੀ ਗੁਰਦਾਸ ਮਾਨ ਨੇ ਮੁਆਫ਼ੀ ਵੀ ਮੰਗ ਲਈ ਹੈ ਤਾਂ ਫਿਰ ਏਨਾ ਵਿਵਾਦ ਕਿਉਂ ਖੜ੍ਹਾ ਕੀਤਾ ਜਾ ਰਿਹਾ ਹੈ।
Check Also
ਮਾਰਕ ਕਾਰਨੀ ਬਣੇ ਕੈਨੇਡਾ ਦੇ ਪ੍ਰਧਾਨ ਮੰਤਰੀ, ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
ਭਾਰਤੀ ਮੂਲ ਦੀ ਅਨੀਤਾ ਅਨੰਦ ਵਿਦੇਸ਼ ਮੰਤਰੀ, ਮਨਿੰਦਰ ਸਿੱਧੂ ਵਪਾਰ ਮੰਤਰੀ, ਰਣਦੀਪ ਸਿੰਘ ਸਰਾਏ ਤੇ …