ਪਿੰਡ ਦੌਲਤਪੁਰਾ ‘ਚ ਹਫਤੇ ਵਿਚ ਵਾਪਰੀ ਦੂਜੀ ਅਜਿਹੀ ਘਟਨਾ
ਮੋਗਾ/ਬਿਊਰੋ ਨਿਊਜ਼
ਪਿੰਡ ਦੌਲਤਪੁਰਾ ‘ਚ ਗੁਰਬਾਣੀ ਦੀ ਬੇਅਦਬੀ ਦੀ ਘਟਨਾ ਫਿਰ ਸਾਹਮਣੇ ਆਈ ਹੈ। ਸੋਮਵਾਰ ਸ਼ਾਮ ਕੁਝ ਦੁਕਾਨਦਾਰਾਂ ਨੇ ਗੁਟਕਾ ਸਾਹਿਬ ਦੇ ਪੰਨੇ ਖਿਲਰੇ ਹੋਏ ਦੇਖੇ ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰ ਦਿੱਤਾ। ਪੁਲਿਸ ਜਦੋਂ ਮੌਕੇ ‘ਤੇ ਪਹੁੰਚੀ ਤਾਂ 5 ਵੱਖ-ਵੱਖ ਥਾਵਾਂ ‘ਤੇ ਗੁਰਬਾਣੀ ਦੀ ਪੋਥੀ ਦੇ ਪੰਨੇ ਫਾੜ ਕੇ ਸੁੱਟੇ ਹੋਏ ਸਨ। ਫਿਲਹਾਲ ਪੁਲਿਸ ਨੇ ਸਾਬਕਾ ਸਰਪੰਚ ਗੁਰਮੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਵੀ ਮੋਗਾ ਜ਼ਿਲੇ ਦੇ ਪਿੰਡ ਦੌਲਤਪੁਰਾ ਵਿਚ ਅਜਿਹੀ ਘਟਨਾ ਵਾਪਰੀ ਸੀ। ਪਿੰਡ ਵਾਸੀਆਂ ਨੇ ਹਰਪ੍ਰੀਤ ਸਿੰਘ ਨਾਮੀ ਨੌਜਵਾਨ ਨੂੰ ਸ਼ੱਕ ਦੇ ਆਧਾਰ ਤੇ ਪੁਲਿਸ ਦੇ ਹਵਾਲੇ ਕੀਤਾ ਸੀ ਜਿਸ ਤੋਂ ਪੁੱਛਗਿੱਛ ਚੱਲ ਰਹੀ ਹੈ।

