ਚੰਡੀਗੜ੍ਹ : ਕੇਂਦਰ ਸਰਕਾਰ ਨੇ ਕਣਕ ਦੇ ਸਮਰਥਨ ਮੁੱਲ ਵਿੱਚ ਲੰਘੇ ਦਿਨੀਂ 40 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਸੀ। ਇਸ ਸਬੰਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕੇਂਦਰ ਸਰਕਾਰ ‘ਤੇ ਸ਼ਬਦੀ ਹਮਲੇ ਕਰਦਿਆਂ ਟਵੀਟ ਕੀਤਾ ਅਤੇ ਪੁੱਛਿਆ ਕਿ ਕੀ ਕਿਸਾਨਾਂ ਦੀ ਆਮਦਨ ਉਨ੍ਹਾਂ ਦੇ ਖਰਚਿਆਂ ਦੇ ਅਨੁਪਾਤ ਵਿੱਚ ਵਧੀ ਹੈ ਕਿ ਨਹੀਂ। ਸਿੱਧੂ ਨੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਭਰੋਸੇ ‘ਤੇ ਤੰਜ ਵੀ ਕੱਸਿਆ ਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀ ਵਿੱਤੀ ਸਥਿਤੀ ਬਾਰੇ ਕੇਂਦਰ ਸਰਕਾਰ ਕੋਲ ਕੋਈ ਅੰਕੜੇ ਨਹੀਂ ਹਨ ਤੇ ਇਨ੍ਹਾਂ ਅੰਕੜਿਆਂ ਤੋਂ ਬਿਨਾਂ ਹੀ ਵਿਵਾਦਗ੍ਰਸਤ ਖੇਤੀ ਕਾਨੂੰਨ ਬਣਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਣਕ ਦੇ ਸਮਰਥਨ ਮੁੱਲ ਵਿੱਚ ਕੀਤਾ ਗਿਆ 40 ਰੁਪਏ ਦਾ ਵਾਧਾ ਮਹਿਜ 2 ਫੀਸਦ ਦਾ ਹੀ ਇਜ਼ਾਫਾ ਹੈ ਜੋ ਕਿ ਪਿਛਲੇ 12 ਸਾਲਾਂ ਵਿੱਚ ਸਭ ਤੋਂ ਘੱਟ ਹੈ।
ਨਵਜੋਤ ਸਿੰਘ ਸਿੱਧੂ ਫਿਰ ਭੜਕੇ
RELATED ARTICLES

