Breaking News
Home / ਹਫ਼ਤਾਵਾਰੀ ਫੇਰੀ / ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨੇ ਟੇਕਿਆ ਮੱਥਾ
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਵਿਖੇ ਨਗਰ ਕੀਰਤਨ ਵੀ ਸਜਾਇਆ ਗਿਆ, ਜੋ ਗੁਰਦੁਆਰਾ ਰਾਮਸਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਪੰਨ ਹੋਇਆ। ਇਸ ਦੌਰਾਨ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ ਅਤੇ ਬੈਂਡ ਪਾਰਟੀਆਂ ਨੇ ਸ਼ਬਦਾਂ ਦੀਆਂ ਧੁਨਾਂ ਵਜਾਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਿੱਖ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਗਈ ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮੌਕੇ ਸਿੱਖ ਸੰਗਤ ਨੂੰ ਵਧਾਈ ਸੰਦੇਸ਼ ਦਿੱਤਾ। ਇਸੇ ਦੌਰਾਨ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ।

 

Check Also

ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ

ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …