-2.7 C
Toronto
Monday, February 16, 2026
spot_img
Homeਪੰਜਾਬਕੇਜਰੀਵਾਲ ਦੀ ਪਤਨੀ ਹੋਵੇਗੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ

ਕੇਜਰੀਵਾਲ ਦੀ ਪਤਨੀ ਹੋਵੇਗੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ

6ਮੂਲ ਰੂਪ ਵਿਚ ਫਤਹਿਗੜ੍ਹ ਸਾਹਿਬ ਦੀ ਰਹਿਣ ਵਾਲੀ ਸੁਨੀਤਾ ਲੜ ਸਕਦੀ ਹੈ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਖੁਦ ਅਰਵਿੰਦ ਕੇਜਰੀਵਾਲ ਜਾਂ ਉਹਨਾਂ ਦੀ ਪਤਨੀ ਸੁਨੀਤਾ ਲਈ ਰਸਤਾ ਸਾਫ ਕੀਤਾ ਜਾ ਰਿਹਾ ਹੈ। ਇੱਥੇ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਨ ਦਾ ਜੋ ਵੀ ਸੁਪਨਾ ਪਾਲੇਗਾ, ਉਸ ਨੂੰ ਛੋਟੇਪੁਰ ਵਾਂਗ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਹੋਵੇਗਾ। ਇਹ ਖੁਲਾਸਾ ਕਿਸੇ ਹੋਰ ਨੇ ਨਹੀਂ ਖੁਦ ਸੁੱਚਾ ਸਿੰਘ ਛੋਟੇਪੁਰ ਨੇ ਹੀ ਕੀਤਾ ਹੈ। ਛੋਟੇਪੁਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਕੇਜਰੀਵਾਲ ਆਪਣੀ ਪਤਨੀ ਸੁਨੀਤਾ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਚੋਣ ਲੜਾ ਸਕਦੇ ਹਨ। ਸੁਨੀਤਾ ਮੂਲ ਰੂਪ ਵਿਚ ਸ੍ਰੀ ਫਤਹਿਗੜ੍ਹ ਸਾਹਿਬ ਦੀ ਹੀ ਰਹਿਣ ਵਾਲੀ ਹੈ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ਦੇ ਕਈ ਹੋਰ ਵੱਡੇ ਆਗੂਆਂ ਦੀ ਛੁੱਟੀ ਹੋ ਸਕਦੀ ਹੈ।

RELATED ARTICLES
POPULAR POSTS