ਸਪੀਕਰ ਰਾਣਾ ਕੇਪੀ ਸਿੰਘ ਨੇ ਕਮੇਟੀ ਦਾ ਕੀਤਾ ਸੀ ਗਠਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ 26 ਜਨਵਰੀ ਨੂੰ ਦਿੱਲੀ ਵਿਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਤੇ ਹੋਰ ਲੋਕਾਂ ‘ਤੇ ਦਿੱਲੀ ਪੁਲਿਸ ਵੱਲੋਂ ਕੀਤੇ ਤਸ਼ੱਦਦ ਸਬੰਧੀ ਪੜਤਾਲੀਆ ਰਿਪੋਰਟ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤੀ ਹੈ। ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 5 ਮਾਰਚ ਨੂੰ ਸਦਨ ਨੇ ਇਹ ਮੰਗ ਰੱਖੀ ਸੀ ਕਿ ਨਵੀਂ ਦਿੱਲੀ ਵਿਚ ਕਿਸਾਨ ਅੰਦੋਲਨ ਦੌਰਾਨ ਪੰਜਾਬੀਆਂ ‘ਤੇ ਕੀਤੇ ਗਏ ਤਸ਼ੱਦਦ ਦੀ ਜਾਂਚ ਲਈ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ ਅਤੇ ਕਮੇਟੀ ਬਣਾਉਣ ਦੇ ਅਧਿਕਾਰ ਸਪੀਕਰ ਨੂੰ ਸੌਂਪ ਦਿੱਤੇ ਗਏ ਸਨ। ਸਪੀਕਰ ਰਾਣਾ ਕੇ.ਪੀ. ਸਿੰਘ ਨੇ 30 ਮਾਰਚ ਨੂੰ ਇਕ ਪੰਜ ਮੈਂਬਰੀ ਕਮੇਟੀ ਬਣਾਈ ਸੀ ਜਿਸ ਦਾ ਸਭਾਪਤੀ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਬਣਾਇਆ ਗਿਆ ਸੀ। ਬਾਕੀ ਮੈਂਬਰਾਂ ਵਿਚ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਫਤਿਹਜੰਗ ਸਿੰਘ ਬਾਜਵਾ, ਸਰਵਜੀਤ ਕੌਰ ਮਾਣੂੰਕੇ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਕਮੇਟੀ ਨੇ ਲੁਧਿਆਣਾ, ਮੋਗਾ, ਬਠਿੰਡਾ, ਸੰਗਰੂਰ, ਮਾਨਸਾ, ਨਵਾਂ ਸ਼ਹਿਰ, ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦਾ ਦੌਰਾ ਕਰਕੇ ਪੀੜਤ ਕਿਸਾਨਾਂ, ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤਾਂ ਕੀਤੀਆਂ। ਇਸ ਦੌਰਾਨ ਪੀੜਤ ਲੋਕਾਂ ਨੇ ਜੋ ਬਿਆਨ ਕਮੇਟੀ ਕੋਲ ਦਰਜ ਕਰਵਾਏ ਉਸ ਨੂੰ ਰਿਪੋਰਟ ਵਿਚ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਇਸ ਦੀ ਜਾਣਕਾਰੀ ਵਿਧਾਨ ਸਭਾ ਰਾਹੀਂ ਸਰਕਾਰ ਕੋਲ ਪਹੁੰਚਾਈ ਜਾ ਸਕੇ।
ਕਮੇਟੀ ਦੇ ਸਭਾਪਤੀ ਕੁਲਦੀਪ ਸਿੰਘ ਵੈਦ ਅਤੇ ਮੈਂਬਰਾਂ ਕੁਲਬੀਰ ਸਿੰਘ ਜ਼ੀਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ‘ਕਿਸਾਨ ਅੰਦੋਲਨ ਦੌਰਾਨ ਵੱਖ-ਵੱਖ ਥਾਵਾਂ ‘ਤੇ ਸਮਾਜਿਕ ਕਾਰਕੁਨਾਂ ਅਤੇ ਹੋਰ ਲੋਕਾਂ ‘ਤੇ ਹੋਏ ਪੁਲਿਸ ਤਸ਼ੱਦਦ ਦੀਆਂ ਘਟਵਾਨਾਂ ਦੀ ਛਾਣਬੀਣ ਕਰਨ ਲਈ ਗਠਿਤ ਸਦਨ ਦੀ ਕਮੇਟੀ ਦੀ ਰਿਪੋਰਟ’ ਸਿਰਲੇਖ ਅਧੀਨ ਇਹ ਰਿਪੋਰਟ ਸਪੀਕਰ ਨੂੰ ਸੌਂਪ ਦਿੱਤੀ ਹੈ।
Home / ਪੰਜਾਬ / ਦਿੱਲੀ ਪੁਲਿਸ ਵਲੋਂ ਕਿਸਾਨਾਂ ‘ਤੇ ਕੀਤੇ ਤਸ਼ੱਦਦ ਦੇ ਮਾਮਲੇ ‘ਚ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …