Breaking News
Home / ਪੰਜਾਬ / ‘ਆਪ’ ਆਗੂ ਸੰਜੈ ਸਿੰਘ ਨੂੰ ਮਿਲੀ ਜ਼ਮਾਨਤ

‘ਆਪ’ ਆਗੂ ਸੰਜੈ ਸਿੰਘ ਨੂੰ ਮਿਲੀ ਜ਼ਮਾਨਤ

ਮਜੀਠੀਆ ਨੇ ਸੰਜੇ ਸਿੰਘ ‘ਤੇ ਕੀਤਾ ਸੀ ਮਾਣਹਾਨੀ ਦਾ ਕੇਸ
ਲੁਧਿਆਣਾ/ਬਿਊਰੋ ਨਿਊਜ਼ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲੁਧਿਆਣਾ ਦੀ ਅਦਾਲਤ ‘ਚ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ‘ਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਪੇਸ਼ ਹੋਏ। ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਉਨ੍ਹਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਸਨ। ਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਹਰਸਿਮਰਨ ਦੀ ਅਦਾਲਤ ਦੇ ਸਾਹਮਣੇ ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਦੇ ਦਾਦਾ ਜੀ ਦੀ ਤੇਰ੍ਹਵੀਂ ਸੀ, ਇਸ ਕਾਰਨ ਉਹ ਅਦਾਲਤ ‘ਚ ਪੇਸ਼ ਨਹੀਂ ਹੋ ਸਕੇ ਸਨ। ਉਨ੍ਹਾਂ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਲਾਈ ਸੀ, ਇਸ ‘ਤੇ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਇੱਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ਤਹਿਤ ਅਗਾਊਂ ਜ਼ਮਾਨਤ ਦੇ ਦਿੱਤੀ ਗਈ। ਇਸ ਮਾਮਲੇ ‘ਚ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ। ਵਰਨਣਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 2016 ‘ਚ ਮੋਗਾ ਰੈਲੀ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਸੰਜੈ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਸ਼ਾ ਤਸਕਰ ਦੱਸਿਆ ਸੀ। ਇਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਖਿਲਾਫ਼ ਅਦਾਲਤ ‘ਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
ਸਾਲ 2016 ‘ਚ ਹੀ ਸੰਜੈ ਸਿੰਘ ‘ਤੇ ਦੋਸ਼ ਤੈਅ ਕਰ ਦਿੱਤੇ ਗਏ ਸਨ ਤੇ ਬਿਕਰਮ ਸਿੰਘ ਮਜੀਠੀਆ ਨੂੰ ਆਪਣੇ ਗਵਾਹ ਭੁਗਤਾਉਣ ਲਈ ਕਿਹਾ ਗਿਆ ਸੀ। ਇਸ ਮਾਮਲੇ ‘ਚ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਸ਼ਰਨਜੀਤ ਸਿੰਘ ਢਿੱਲੋਂ ਗਵਾਹ ਹਨ।
ਜੇਕਰ ਕਿਸਾਨ ਚੋਣਾਂ ਲੜਨਗੇ ਤਾਂ ਆਪਣੀ ਸੀਟ ਵੀ ਛੱਡਣ ਲਈ ਹਾਂ ਤਿਆਰ : ਸਿਮਰਜੀਤ ਬੈਂਸ
ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਕ ਪਾਸੇ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਦੂਜੇ ਪਾਸੇ ਕਿਸਾਨਾਂ ਵੱਲੋਂ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਲੜਨ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਚੋਣਾਂ ਲੜਨਗੇ ਤਾਂ ਲੋਕ ਇਨਸਾਫ਼ ਪਾਰਟੀ ਉਨ੍ਹਾਂ ਨੂੰ ਸਮਰਥਨ ਦੇਵੇਗੀ। ਬੈਂਸ ਨੇ ਕਿਹਾ ਕਿ ਉਹ ਕਿਸੇ ਕਿਸਾਨ ਆਗੂ ਲਈ ਆਪਣੀ ਸੀਟ ਵੀ ਛੱਡਣ ਲਈ ਤਿਆਰ ਹਨ। ਇਸ ਤੋਂ ਪਹਿਲਾਂ ਬੈਂਸ ਨੇ ਇਹ ਵੀ ਕਿਹਾ ਸੀ ਕਿ ਸੰਯੁਕਤ ਕਿਸਾਨ ਮੋਰਚੇ ਦੇ ਕੁਝ ਆਗੂ ਪੰਜਾਬ ਅੰਦਰ ਕਿਸਾਨਾਂ ਨੂੰ ਚੋਣਾਂ ਲੜਨ ਲਈ ਕਹਿ ਰਹੇ ਨੇ, ਇਸ ਬਾਰੇ ਸੰਯੁਕਤ ਮੋਰਚੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …