ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ ਮੁਲਾਜ਼ਮ ਮੈਡੀਕਲ ਤੋਂ ਇਲਾਵਾ ਕਿਸੇ ਹੋਰ ਕਾਰਨ ਕਰਕੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲੈਣ ’ਚ ਅਸਫਲ ਰਹਿਣ ਕਾਰਨ 15 ਸਤੰਬਰ ਤੋਂ ਬਾਅਦ ਛੁੱਟੀ ’ਤੇ ਭੇਜੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਬਚਾਉਣ ਲਈ ਕੀਤਾ ਹੈ। ਅੱਜ ਹੋਈ ਉੱਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ’ਚ ਮੁੱਖ ਮੰਤਰੀ ਨੇ ਕਿਹਾ ਕਿ ਟੀਕੇ ਦੀ ਪ੍ਰਭਾਵਸ਼ੀਲਤਾ ਵਿਸ਼ਲੇਸ਼ਣ ਕੀਤੇ ਜਾ ਰਹੇ ਅੰਕੜਿਆਂ ਤੋਂ ਸਪੱਸ਼ਟ ਹੁੰਦੀ ਹੈ। ਦੱਸਿਆ ਗਿਆ ਕਿ ਜਿਹੜੇ ਲੋਕ ਟੀਕਾਕਰਣ ਤੋਂ ਟਾਲਾ ਵੱਟ ਰਹੇ ਹਨ, ਉਨ੍ਹਾਂ ਨੂੰ ਪਹਿਲੀ ਖ਼ੁਰਾਕ ਮਿਲਣ ਤਕ ਛੁੱਟੀ ’ਤੇ ਜਾਣ ਲਈ ਕਿਹਾ ਜਾਵੇਗਾ। ਇਸੇ ਦੌਰਾਨ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਤੋਂ ਪਹਿਲਾਂ ਸਾਰੇ ਯੋਗ ਲੋਕਾਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਲੋੜੀਂਦੇ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਕੇਂਦਰੀ ਸਿਹਤ ਮੰਤਰੀ ਕੋਲ ਉਠਾਉਣਗੇ, ਜਿਨ੍ਹਾਂ ਨੇ ਪਹਿਲਾਂ ਉਨ੍ਹਾਂ ਨੂੰ ਵਾਧੂ ਸਪਲਾਈ ਦਾ ਭਰੋਸਾ ਦਿੱਤਾ ਸੀ।
Home / ਪੰਜਾਬ / ਪੰਜਾਬ ’ਚ ਕਰੋਨਾ ਦੀ ਇਕ ਵੀ ਡੋਜ਼ ਨਾ ਲੈਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਭੇਜਿਆ ਜਾਵੇਗਾ ਛੁੱਟੀ ’ਤੇ – ਕੈਪਟਨ ਸਰਕਾਰ ਨੇ ਲਿਆ ਫੈਸਲਾ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …