-9.2 C
Toronto
Friday, January 2, 2026
spot_img
Homeਭਾਰਤਗੁਰਮੀਤ ਸਿੰਘ ਉਤਰਾਖੰਡ ਦੇ ਰਾਜਪਾਲ ਨਿਯੁਕਤ

ਗੁਰਮੀਤ ਸਿੰਘ ਉਤਰਾਖੰਡ ਦੇ ਰਾਜਪਾਲ ਨਿਯੁਕਤ

ਹਰਦੀਪ ਪੁਰੀ ਨੇ ਗੁਰਮੀਤ ਸਿੰਘ ਨੂੰ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਲੈਫਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਨੂੰ ਉਤਰਾਖੰਡ ਦਾ ਰਾਜਪਾਲ ਨਿਯੁਕਤ ਦਿੱਤਾ ਗਿਆ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਗੁਰਮੀਤ ਸਿੰਘ ਦੀ ਰਾਜਪਾਲ ਵਜੋਂ ਹੋਈ ਨਿਯੁਕਤੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਧਿਆਨ ਰਹੇ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪੰਜਾਬ ਅਤੇ ਉੱਤਰਾਖੰਡ ਸਮੇਤ ਤਾਮਿਲਨਾਡੂ ਦੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਦਾ ਵਾਧੂ ਕਾਰਜਭਾਰ ਸੌਂਪਿਆ ਹੋਇਆ ਸੀ। ਇਸੇ ਦੌਰਾਨ ਆਰ. ਐਨ. ਰਵੀ ਨੂੰ ਨਾਗਾਲੈਂਡ ਤੋਂ ਬਦਲ ਕੇ ਤਾਮਿਲਨਾਡੂ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਆਸਾਮ ਦੇ ਰਾਜਪਾਲ ਜਗਦੀਸ਼ ਮੁਕਤੀ ਨੂੰ ਨਵੀਂ ਨਿਯੁਕਤੀ ਹੋਣ ਤੱਕ ਨਾਗਾਲੈਂਡ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ।

 

RELATED ARTICLES
POPULAR POSTS