15.1 C
Toronto
Thursday, September 24, 2026
spot_img
Homeਪੰਜਾਬਪੰਜਾਬ ਦੇ ਸ਼ਾਹੀ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀਂ ਦਾ ਦਿਹਾਂਤ

ਪੰਜਾਬ ਦੇ ਸ਼ਾਹੀ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀਂ ਦਾ ਦਿਹਾਂਤ

ਪੰਜਾਬ ਦੇ ਸ਼ਾਹੀ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀਂ ਦਾ ਦਿਹਾਂਤਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਲੁਧਿਆਣਾ/ਬਿਊਰੋ ਨਿਊਜ਼
ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀਂ ਦਾ ਲੰਘੀ ਰਾਤ ਲੁਧਿਆਣਾ ’ਚ ਦਿਹਾਂਤ ਹੋ ਗਿਆ। ਸ਼ਾਹੀ ਮੌਲਾਨਾ ਨੇ ਲੁਧਿਆਣਾ ਦੇ ਹਸਪਤਾਲ ਵਿਚ ਆਖਰੀ ਸਾਹ ਲਏ ਅਤੇ ਉਹ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਸ਼ਾਹੀ ਇਮਾਮ ਦੇ ਅਚਾਨਕ ਦੁਨੀਆ ਛੱਡਣ ਨਾਲ ਉਨ੍ਹਾਂ ਦੇ ਪਰਿਵਾਰ ਤੇ ਮੁਸਲਿਮ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹੀ ਇਮਾਮ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਸ਼ਾਹੀ ਇਮਾਮ ਨੂੰ ਇੱਕ ਅਧਿਆਤਮਕ ਸ਼ਖਸੀਅਤ ਦੱਸਿਆ, ਜਿਨ੍ਹਾਂ ਨੇ ਹਮੇਸ਼ਾਂ ਲੋਕਾਂ ਵਿੱਚ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਕੈਪਟਨ ਹੋਰਾਂ ਕਿਹਾ ਕਿ ਸ਼ਾਹੀ ਇਮਾਮ ਵਲੋਂ ਮਨੁੱਖਤਾ ਲਈ ਪਾਏ ਮਹਾਨ ਯੋਗਦਾਨ ਨੂੰ ਸੂਬੇ ਭਰ ਵਿੱਚ ਹਮੇਸ਼ਾ ਯਾਦ ਕੀਤਾ ਜਾਵੇਗਾ। ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਸੁਰਿੰਦਰ ਡਾਵਰ ਅਤੇ ਵਿਧਾਇਕ ਰਾਕੇਸ਼ ਪਾਂਡੇ ਸਣੇ ਹੋਰ ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਆਗੂਆਂ ਨੇ ਸ਼ਾਹੀ ਇਮਾਮ ਦੇ ਦਿਹਾਂਤ ’ਤੇ ਅਫਸੋਸ ਜ਼ਾਹਰ ਕੀਤਾ।

 

RELATED ARTICLES
POPULAR POSTS