ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਨੂੰ ਆਖਿਆ ਕਿ ਉਹ ਪੰਜਾਬ ਵਿਚ ਸਿਆਸੀ ਗਤੀਵਿਧੀਆਂ ’ਤੇ ਰੋਕ ਨਾ ਲਗਾ ਕੇ ਮੋਰਚੇ ਦਾ ਕੌਮੀ ਸਰੂਪ ਕਾਇਮ ਰੱਖੇ ਅਤੇ ਪਾਰਟੀ ਨੇ ਦਿੱਲੀ ਦੇ ਬਾਰਡਰਾਂ ’ਤੇ ਚਲ ਰਹੇ ਸੰਘਰਸ਼ ਨੂੰ ਮਜ਼ਬੂਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੀ ਪੇਸ਼ਕਸ਼ ਵੀ ਕੀਤੀ। ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਪੰਜਾਬ ਤੱਕ ਸੀਮਤ ਕਰਕੇ ਅਤੇ ਬਾਅਦ ਵਿਚ ਇਥੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਫਿਰਾਕ ਵਿਚ ਹੈ। ਉਹਨਾਂ ਕਿਹਾ ਕਿ ਸਾਡੀ ਲੜਾਈ ਕੌਮੀ ਪੱਧਰ ’ਤੇ ਭਾਰਤੀ ਜਨਤਾ ਪਾਰਟੀ ਨਾਲ ਹੈ। ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੇ ਕਿਸੇ ਵੀ ਸੁਬੇ ਵਿਚ ਕਿਸਾਨ ਅੰਦੋਲਨ ਕਾਰਨ ਸਿਆਸੀ ਸਰਗਰਮੀਆਂ ਸੀਮਤ ਨਹੀਂ ਕੀਤੀਆਂ ਗਈਆਂ ਹਨ। ਚੰਦੂਮਾਜਰਾ ਨੇ ਕਿਹਾ ਕਿ ਸਿਰਫ ਅਕਾਲੀ ਦਲ ਨੂੰ ਹੀ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ।
Home / ਪੰਜਾਬ / ਕਿਸਾਨ ਮੋਰਚਾ ਪੰਜਾਬ ਵਿਚ ਸਿਆਸੀ ਗਤੀਵਿਧੀਆਂ ’ਤੇ ਰੋਕ ਨਾ ਲਗਾ ਕੇ ਕਿਸਾਨ ਅੰਦੋਲਨ ਦਾ ਕੌਮੀ ਸਰੂਪ ਕਾਇਮ ਰੱਖੇ – ਅਕਾਲੀ ਦਲ ਨੇ ਦਿੱਤਾ ਸੁਝਾਅ
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …