Breaking News
Home / ਪੰਜਾਬ / ਪੰਜਾਬ ’ਚ ਚੋਣਾਂ ਦੇ ਐਲਾਨ ਤੋਂ ਪਹਿਲਾਂ ਨਾ ਹੋਣ ਸਿਆਸੀ ਰੈਲੀਆਂ – ਕਿਸਾਨਾਂ ਨੇ ਰਾਜਨੀਤਕ ਪਾਰਟੀਆਂ ਨੂੰ ਸਾਹਮਣੇ ਬਿਠਾ ਕੇ ਕਿਹਾ

ਪੰਜਾਬ ’ਚ ਚੋਣਾਂ ਦੇ ਐਲਾਨ ਤੋਂ ਪਹਿਲਾਂ ਨਾ ਹੋਣ ਸਿਆਸੀ ਰੈਲੀਆਂ – ਕਿਸਾਨਾਂ ਨੇ ਰਾਜਨੀਤਕ ਪਾਰਟੀਆਂ ਨੂੰ ਸਾਹਮਣੇ ਬਿਠਾ ਕੇ ਕਿਹਾ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਚੰਡੀਗੜ੍ਹ ਵਿਚ ਸਿਆਸੀ ਲੀਡਰਾਂ ਨਾਲ ਮੁਲਾਕਾਤਾਂ ਕੀਤੀਆਂ। ਕਿਸਾਨ ਜਥੇਬੰਦੀਆਂ ਨੇ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਸੀ। ਸਿਆਸੀ ਪਾਰਟੀਆਂ ਦੇ ਲੀਡਰਾਂ ਨਾਲ ਗੱਲਬਾਤ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਵੀ ਕੀਤੀ। ਜਿਸ ਦੌਰਾਨ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ ਹਰੇਕ ਪਾਰਟੀ ਨੇ ਆਪਣੇ ਸਪੱਸ਼ਟ ਜਵਾਬ ਦਿੱਤੇ ਹਨ, ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਅਧਿਕਾਰਤ ਐਲਾਨ ਹੋਣ ਤੱਕ ਕੋਈ ਵੀ ਸਿਆਸੀ ਰੈਲੀ ਨਹੀਂ ਕਰਨਗੇ। ਰਾਜੇਵਾਲ ਹੋਰਾਂ ਦੱਸਿਆ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਕਿਹਾ ਹੈ ਕਿ ਹਾਈ ਕਮਾਂਡ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਉਹ ਆਪਣਾ ਸਪਸ਼ਟ ਜਵਾਬ ਦੇ ਸਕਦੇ ਸਨ। ਰਾਜੇਵਾਲ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਸੰਸਦ ਦਾ ਘਿਰਾਓ ਕਰਕੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰਨ ਲਈ ਕਿਹਾ ਹੈ। ਕਿਸਾਨ ਆਗੂਆਂ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਰੈਲੀਆਂ ਦੌਰਾਨ ਕਿਸੇ ਵੀ ਸਿਆਸੀ ਆਗੂ ’ਤੇ ਹਮਲਾ ਨਾ ਕਰਨ। ਉਨ੍ਹਾਂ ਕਿਹਾ ਕਿ ਸਿਰਫ ਸ਼ਾਂਤੀਪੂਰਨ ਵਿਰੋਧ ਹੀ ਲੋਕਤੰਤਰ ਵਿੱਚ ਗੁੱਸੇ ਨੂੰ ਜ਼ਾਹਰ ਕਰਨ ਦਾ ਇੱਕ ਤਰੀਕਾ ਹੈ। ਰਾਜੇਵਾਲ ਹੋਰਾਂ ਦੱਸਿਆ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਕਿਹਾ ਗਿਆ ਹੈ ਕਿ ਉਹ ਚੋਣਾਂ ਦੇ ਐਲਾਨ ਤੋਂ ਪਹਿਲਾਂ ਸਿਆਸੀ ਰੈਲੀਆਂ ਨਾ ਕਰਨ।

 

 

Check Also

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਲਈ ਵਾਪਸ

ਪੰਜਾਬ ਦੀਆਂ ਮੰਡੀਆਂ ’ਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਹੋ ਜਾਵੇਗੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : …