ਅੰਮਿ੍ਰਤਸਰ/ਬਿਊਰੋ ਨਿਊਜ਼
ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਅੱਜ ਜਲ੍ਹਿਆਂਵਾਲਾ ਬਾਗ਼ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਜੱਲ੍ਹਿਆਂਵਾਲਾ ਬਾਗ਼ ਦਾ ਨਵਾਂ ਰੂਪ ਵੇਖ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਨਵੀਕਰਨ ਦੇ ਨਾਮ ’ਤੇ ਵਿਰਾਸਤ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਇਸ ਸਬੰਧੀ ਇੱਕ ਚਿੱਠੀ ਜਲ੍ਹਿਆਂਵਾਲਾ ਬਾਗ ਟਰੱਸਟ ਦੇ ਮੁਖੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਲਿਖੀ ਹੈ, ਜਿਸ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਇਹ ਪੁੱਛਿਆ ਹੈ ਕਿ ਦੇਸ਼ ਦਾ ਮੌਜੂਦਾ ਪ੍ਰਧਾਨ ਮੰਤਰੀ ਜੱਲ੍ਹਿਆਂਵਾਲਾ ਬਾਗ਼ ਦਾ ਮੁਖੀ ਹੁੰਦਾ ਹੈ ਅਤੇ ਮੁਖੀ ਤੋਂ ਇਲਾਵਾ ਜਿਹੜੇ ਵੀ ਮੈਂਬਰ ਹੁਣ ਤਕ ਜਲ੍ਹਿਆਂਵਾਲਾ ਬਾਗ ਕਮੇਟੀ ਦੇ ਬਣਾਏ ਗਏ, ਉਨ੍ਹਾਂ ਵਿੱਚ ਪ੍ਰਕਾਸ਼ ਸਿੰਘ ਬਾਦਲ, ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਅਤੇ ਹੋਰ ਵੱਡੇ ਨਾਮ ਸ਼ਾਮਿਲ ਹਨ। ਚਾਵਲਾ ਨੇ ਕਿਹਾ ਕਿ ਜਿਸ ਸਮੇਂ ਜੱਲ੍ਹਿਆਂਵਾਲਾ ਬਾਗ਼ ਦਾ ਨਵੀਂਕਰਨ ਹੋ ਰਿਹਾ ਸੀ ਉਨ੍ਹਾਂ ਵਿੱਚੋਂ ਇਸ ਨੂੰ ਵੇਖਣ ਲਈ ਕੋਈ ਵੀ ਨਹੀਂ ਪਹੁੰਚਿਆ। ਚਾਵਲਾ ਨੇ ਕਿਹਾ ਕਿ ਜੇਕਰ 20 ਕਰੋੜ ਦੀ ਲਾਗਤ ਨਾਲ ਜਲ੍ਹਿਆਂਵਾਲਾ ਬਾਗ ਦਾ ਨਵੀਕਰਨ ਕੀਤਾ ਗਿਆ ਹੈ ਤਾਂ ਜਲ੍ਹਿਆਂਵਾਲਾ ਬਾਗ ਦੇ ਇਹ ਹਾਲਾਤ ਕਿਉਂ ਹਨ, ਇਸਦਾ ਇਕ ਵ੍ਹਾਈਟ ਪੇਪਰ ਜਨਤਾ ਲਈ ਨਸ਼ਰ ਹੋਣਾ ਚਾਹੀਦਾ ਹੈ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …