13.8 C
Toronto
Wednesday, September 30, 2026
spot_img
Homeਪੰਜਾਬਪਟਿਆਲਾ ਵਿੱਚ ਦੋ ਅਧਿਆਪਕਾਂ ਨੇ ਭਾਖੜਾ ਨਹਿਰ ’ਚ ਮਾਰੀ ਛਾਲ

ਪਟਿਆਲਾ ਵਿੱਚ ਦੋ ਅਧਿਆਪਕਾਂ ਨੇ ਭਾਖੜਾ ਨਹਿਰ ’ਚ ਮਾਰੀ ਛਾਲ

ਪਟਿਆਲਾ ਵਿੱਚ ਦੋ ਅਧਿਆਪਕਾਂ ਨੇ ਭਾਖੜਾ ਨਹਿਰ ’ਚ ਮਾਰੀ ਛਾਲਗੋਤਾਖੋਰਾਂ ਨੇ ਬਚਾਇਆ – ਸੇਵਾਵਾਂ ਰੈਗੂਲਰ ਕਰਨ ਦੀ ਕਰ ਰਹੇ ਸਨ ਮੰਗ
ਪਟਿਆਲਾ/ਬਿਊਰੋ ਨਿਊਜ਼
ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਤਿੰਨ ਮਹੀਨਿਆਂ ਤੋਂ ਪਟਿਆਲਾ ਵਿਚ ਪੱਕਾ ਮੋਰਚਾ ਲਾ ਕੇ ਬੈਠੇ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਦੋ ਕਾਰਕੁਨਾਂ ਨੇ ਅੱਜ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਪੁਲਿਸ ਵੱਲੋਂ ਕੀਤੀ ਫੌਰੀ ਕਾਰਵਾਈ ਸਦਕਾ ਗੋਤਾਖੋਰਾਂ ਨੇ ਦੋਵਾਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ। ਜਾਣਕਾਰੀ ਅਨੁਸਾਰ ਈਟੀਟੀ ਟੈਟ ਪਾਸ ਅਧਿਆਪਕ ਰੋਸ ਮਾਰਚ ਕਰਦੇ ਹੋਏ ਸੰਗਰੂਰ ਰੋਡ ’ਤੇ ਸਥਿਤ ਪਸਿਆਣਾ ਦੇ ਭਾਖੜਾ ਪੁਲ ’ਤੇ ਪਹੁੰਚੇ। ਜਿਥੇ ਉਹ ਧਰਨਾ ਮਾਰ ਕੇ ਬੈਠ ਗਏ ਤੇ ਆਵਾਜਾਈ ਠੱਪ ਕਰ ਦਿੱਤੀ। ਇਸੇ ਦੌਰਾਨ ਦੋ ਅਧਿਆਪਕਾਂ ਨੇ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ ਸੀ ਅਤੇ ਅਧਿਆਪਕਾਂ ਦਾ ਧਰਨਾ ਜਾਰੀ ਹੈ। ਧਰਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤਕ ਸਰਕਾਰ ਵਲੋਂ ਟੈੱਟ ਪ੍ਰੀਖਿਆ ਨਹੀਂ ਲਈ ਜਾਂਦੀ ਉਦੋਂ ਤਕ ਉਹ ਪ੍ਰਦਰਸ਼ਨ ਕਰਦੇ ਰਹਿਣਗੇ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਸਿਮਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵੀ ਦੋ ਵਾਰ ਮੋਤੀ ਮਹਿਲ ਦਾ ਘਿਰਾਓ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

 

RELATED ARTICLES
POPULAR POSTS