Breaking News
Home / ਭਾਰਤ / ਗਿਆਨੀ ਜ਼ੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਭਾਜਪਾ ’ਚ ਸ਼ਾਮਲ

ਗਿਆਨੀ ਜ਼ੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਭਾਜਪਾ ’ਚ ਸ਼ਾਮਲ

ਕਿਹਾ – ਮੇਰੇ ਦਾਦੇ ਦੀ ਹੁਣ ਇੱਛਾ ਪੂਰੀ ਹੋਈ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਿਆ। ਇਸ ਮੌਕੇ ਨਵੀਂ ਦਿੱਲੀ ’ਚ ਇੰਦਰਜੀਤ ਸਿੰਘ ਨੇ ਕਿਹਾ ਕਿ ਹੁਣ ਉਨ੍ਹਾਂ ਦੇ ਦਾਦਾ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਹੋਈ ਹੈ। ਇੰਦਰਜੀਤ ਨੇ ਕਿਹਾ ਕਿ ਉਨ੍ਹਾਂ ਦੇ ਦਾਦੇ ਦੀ ਵਫ਼ਾਦਾਰੀ ਤੋਂ ਬਾਅਦ ਵੀ ਕਾਂਗਰਸ ਨੇ ਉਨ੍ਹਾਂ ਨਾਲ ਬਹੁਤ ਬੁਰਾ ਸਲੂਕ ਕੀਤਾ। ਇੰਦਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਚਾਹੁੰਦੇ ਸਨ ਕਿ ਉਹ ਕਾਂਗਰਸ ਦੀ ਬਜਾਏ ਭਾਜਪਾ ਦੀ ਰਾਜਨੀਤੀ ਕਰਨ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਲਾਲਸਾ ਨਾਲ ਭਾਜਪਾ ਵਿੱਚ ਨਹੀਂ ਆਏ ਹਨ, ਪਾਰਟੀ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੰਦੀ ਹੈ, ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇੰਦਰਜੀਤ ਨੇ ਪੰਜਾਬ ਦੇ ਲੋਕਾਂ ਲਈ ਕੰਮ ਕਰਨ ਨੂੰ ਆਪਣੀ ਤਰਜੀਹ ਬਣਾਇਆ ਹੈ। ਧਿਆਨ ਰਹੇ ਕਿ ਇੰਦਰਜੀਤ ਸਿੰਘ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਅੰਦੋਲਨ ਬਾਰੇ ਮੀਡੀਆ ਦੇ ਸਵਾਲਾਂ ਤੋਂ ਪਰਹੇਜ਼ ਕਰਦੇ ਹੋਏ ਚਲੇ ਗਏ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਇੰਦਰਜੀਤ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਪਾਰਟੀ ਮਜ਼ਬੂਤ ਹੋਏਗੀ।

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …