18.6 C
Toronto
Sunday, September 6, 2026
spot_img
Homeਪੰਜਾਬਮਨੀਸ਼ਾ ਗੁਲਾਟੀ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ

ਮਨੀਸ਼ਾ ਗੁਲਾਟੀ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ

ਮਨੀਸ਼ਾ ਗੁਲਾਟੀ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤਮਹਿਲਾਵਾਂ ਦੀਆਂ ਸਮੱਸਿਆਵਾਂ ਬਾਰੇ ਕੀਤਾ ਗਿਆ ਵਿਚਾਰ-ਵਟਾਂਦਰਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਵਲੋਂ ਸੂਬੇ ਅੰਦਰ ਕਾਨੂੰਨ ਵਿਵਸਥਾ ਅਤੇ ਮਹਿਲਾਵਾਂ ਸਬੰਧੀ ਸਮੱਸਿਆਵਾਂ ਬਾਰੇ ਕੈਪਟਨ ਹੋਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੀਆਂ ਮਹਿਲਾਵਾਂ ਤੇ ਵਿਕਾਸ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਹੋਰ ਕੀ – ਕੀ ਕੀਤਾ ਜਾ ਸਕਦਾ ਹੈ, ਇਸ ਸਬੰਧੀ ਮਨੀਸ਼ਾ ਗੁਲਾਟੀ ਵਲੋਂ ਕੈਪਟਨ ਅੱਗੇ ਕੁਝ ਸੁਝਾਅ ਪੇਸ਼ ਕੀਤੇ ਗਏ। ਆਪਣੇ ਫੇਸਬੁੱਕ ਪੇਜ਼ ’ਤੇ ਇਸ ਬਾਰੇ ਲਿਖਦਿਆਂ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਗੱਲ ਨੂੰ ਬੇਹੱਦ ਸੰਜੀਦਗੀ ਨਾਲ ਸੁਣਿਆ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮਹਿਲਾਵਾਂ ਦੀ ਭਲਾਈ ਉਹ ਆਪਣੀ ਹਰ ਤਰ੍ਹਾਂ ਦੀ ਮੱਦਦ ਦੇਣ ਲਈ ਤਿਆਰ ਹਨ।

 

RELATED ARTICLES
POPULAR POSTS