28.6 C
Toronto
Thursday, August 13, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ

ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ

ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾਹਰਮੇਲ ਸਿੰਘ ਟੌਹੜਾ ਪਰਿਵਾਰ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਿਆ ਹੈ। ਮਰਹੂਮ ਅਕਾਲੀ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਪਰਿਵਾਰ ਨੇ ਅਕਾਲੀ ਦਲ ਨੂੰ ਛੱਡ ਕੇ ਹੁਣ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਹੈ। ਹਰਮੇਲ ਸਿੰਘ ਟੌਹੜਾ ਨੇ ਆਪਣੇ ਪੂਰੇ ਪਰਿਵਾਰ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਸੰਜੇ ਸਿੰਘ, ਭਗਵੰਤ ਮਾਨ, ਕੰਵਰ ਸੰਧੂ ਤੇ ਗੁਰਪ੍ਰੀਤ ਘੁੱਗੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਮੇਲ ਸਿੰਘ ਟੌਹੜਾ ਨੇ ਕਿਹਾ ਕਿ ਅਸੀਂ ਪੰਜਾਬ ਦੀ ਸੇਵਾ ਕੀਤੀ ਹੈ। ਅਕਾਲੀ ਦਲ ਦੇ ਲਈ ਖੂਨ-ਪਸੀਨਾ ਇੱਕ ਕੀਤਾ ਹੈ ਪਰ ਹੁਣ ਅਕਾਲੀ ਦਲ ਨੇ ਸਾਨੂੰ ਖੁੱਡੇ ਲਾ ਦਿੱਤਾ ਸੀ। ਉਨ੍ਹਾਂ ਇਸ ਦੌਰਾਨ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਵੀ ਐਲਾਨ ਕਰ ਦਿੱਤਾ।
ਟੌਹੜਾ ਪਰਿਵਾਰ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਵਿਚ ਪੈਦਾ ਹੋਏ ਹਾਲਾਤਾਂ ਨੂੰ ਠੀਕ ਕਰਨ ਲਈ ਸਮੂਹ ਪੰਜਾਬੀਆਂ ਦਾ ਇਕੱਠੇ ਹੋਣਾ ਜ਼ਰੂਰੀ ਹੈ। ਟੌਹੜਾ ਪਰਿਵਾਰ ਜਿਸ ਨੇ ਕਿ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕੀਤੀ ਹੈ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਾ ਇਸ ਕਾਫਿਲੇ ਨੂੰ ਨਿਸ਼ਚਿਤ ਤੌਰ ‘ਤੇ ਮਜਬੂਤੀ ਦੇਵੇਗਾ। ਸੰਜੇ ਸਿੰਘ ਨੇ ਕਿਹਾ ਕਿ ਟੌਹੜਾ ਪਰਿਵਾਰ ਦੀਆਂ ਪੰਜਾਬ ਅਤੇ ਪੰਥ ਪ੍ਰਤੀ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

RELATED ARTICLES
POPULAR POSTS