ਧੀਮਾਨ ਨੇ ਕਿਹਾ – ਕੈਪਟਨ ਦੀ ਅਗਵਾਈ ’ਚ ਨਹੀਂ ਲੜਾਂਗਾ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਚੱਲ ਰਿਹਾ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਜੇ ਕਾਂਗਰਸ ਨੇ 2022 ’ਚ ਪੰਜਾਬ ਵਿਚ ਮੁੜ ਸੱਤਾ ਵਿਚ ਆਉਣਾ ਹੈ ਤਾਂ ਕੈਬਨਿਟ ’ਚ ਜੋ ਸਮੱਗਲਰ, ਮਾਫੀਆ ਬੈਠੇ ਹਨ, ਮੁੱਖ ਮੰਤਰੀ ਉਨ੍ਹਾਂ ਦੇ ਚਿਹਰੇ ਨੰਗੇ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ 126 ਵਿਅਕਤੀਆਂ ਦੀ ਜਾਨ ਗਈ ਸੀ, ਉਦੋਂ ਵੀ ਸਰਕਾਰ ਨਹੀਂ ਜਾਗੀ ਅਤੇ ਕਿਸੇ ਡਿਸਟਿਲਰੀ ਮਾਲਕ ਖ਼ਿਲਾਫ਼ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਚਿਤਾਵਨੀ ਦਿੱਤੀ ਕਿ ਜੇ ਜ਼ਿੰਮੇਵਾਰ ਡਿਸਟਿਲਰੀ ਮਾਲਕਾਂ ਖ਼ਿਲਾਫ਼ ਪਰਚਾ ਦਰਜ ਨਾ ਕਰਵਾਇਆ ਤਾਂ ਉਹ ਪੰਦਰਾਂ ਦਿਨਾਂ ਅੰਦਰ ਕੈਪਟਨ ਦੀ ਕੋਠੀ ਅੱਗੇ ਧਰਨਾ ਦੇਣਗੇ। ਇਸੇ ਦੌਰਾਨ ਹੁਣ ਅਮਰਗੜ੍ਹ ਤੋਂ ਕਾਂਗਰਸੀ ਵਿਧਾਇਕ ਸੁਰਜੀਤ ਧੀਮਾਨ ਨੇ ਵੀ ਬਗ਼ਾਵਤੀ ਸੁਰ ਅਪਣਾ ਲਏ ਹਨ। ਧੀਮਾਨ ਦਾ ਕਹਿਣਾ ਹੈ ਕਿ ਜੇ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਤਾਂ ਉਹ ਚੋਣ ਨਹੀਂ ਲੜਨਗੇ। ਇਹੀ ਨਹੀਂ, ਉਨ੍ਹਾਂ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਬਣਾਉਣ ਦੀ ਵੀ ਮੰਗ ਕੀਤੀ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …