-5.7 C
Toronto
Sunday, January 4, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਚੱਬੇਵਾਲ ’ਚ ਸਰਕਾਰੀ ਕਾਲਜ ਦਾ ਨਾਮ ਡਾ. ਭੀਮ ਰਾਓ...

ਕੈਪਟਨ ਅਮਰਿੰਦਰ ਨੇ ਚੱਬੇਵਾਲ ’ਚ ਸਰਕਾਰੀ ਕਾਲਜ ਦਾ ਨਾਮ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ’ਤੇ ਰੱਖਣ ਦਾ ਕੀਤਾ ਐਲਾਨ

ਕਿਹਾ – ਡਾ. ਅੰਬੇਡਕਰ ਨੇ ਸਿੱਖਿਆ ਦਾ ਸਰਵਉਚ ਮੁਕਾਮ ਹਾਸਲ ਕੀਤਾ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਅਤੇ ਕਾਲਜ ਦਾ ਨਾਮ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਤੰਗੀਆਂ ਤੁਰਸ਼ੀਆਂ ਦੇ ਬਾਵਜੂਦ ਸਿੱਖਿਆ ਦਾ ਸਰਵਉੱਚ ਮੁਕਾਮ ਹਾਸਲ ਕਰ ਕੇ ਦੇਸ਼ ਨੂੰ ਸੰਵਿਧਾਨ ਦਿੱਤਾ। ਕਿਸਾਨੀ ਮੁੱਦੇ ’ਤੇ ਗੱਲ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਜ਼ਿੱਦ ’ਤੇ ਉਤਰੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਦੇਸ਼ ਦੇ ਸੰਵਿਧਾਨ ਵਿਚ 127 ਵਾਰ ਸੋਧਾਂ ਕੀਤੀਆਂ ਜਾ ਸਕਦੀਆਂ ਹਨ ਤਾਂ ਕੇਂਦਰ ਸਰਕਾਰ 128ਵੀਂ ਵਾਰ ਸੋਧ ਕਰਨ ਤੋਂ ਕਿਉਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਨਾਲ ਹੈ ਤੇ ਕਾਂਗਰਸ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਇਹ ਲੜਾਈ ਲੜ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਅੰਦਰ 113 ਥਾਵਾਂ ’ਤੇ ਚਲ ਰਹੇ ਰੋਸ ਪ੍ਰਦਰਸ਼ਨ ਸੂਬੇ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਕਿਸਾਨੀ ਘੋਲ ਨੂੰ ਦਿੱਲੀ ਦੀਆਂ ਹੱਦਾਂ ’ਤੇ ਜਾਰੀ ਰੱਖ ਕੇ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਜਾਵੇ ਅਤੇ ਸੂਬੇ ਅੰਦਰ ਵੱਖ-ਵੱਖ ਗਤੀਵਿਧੀਆਂ ਵਿੱਚ ਅੜਿੱਕਾ ਨਾ ਬਣਦੇ ਹੋਏ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੁਰਨ ਵਿੱਚ ਸਹਾਇਤਾ ਕੀਤੀ ਜਾਵੇ।

RELATED ARTICLES
POPULAR POSTS