ਇਸੇ ਦਿਨ ਵਿਵਾਦਤ ਖੇਤੀ ਕਾਨੂੰਨ ਹੋਏ ਸਨ ਪਾਸ
ਚੰਡੀਗੜ੍ਹ/ਬਿਊਰੋ ਨਿਊਜ਼
ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਬਣਿਆਂ ਆਉਂਦੀ 17 ਸਤੰਬਰ ਨੂੰ ਇਕ ਸਾਲ ਹੋ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਸੁਖਬੀਰ ਨੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਕੀਤੇ ਜਾ ਰਹੇ ਰੋਸ ਮਾਰਚ ਵਿਚ ਸਭ ਨੂੰ ਇੱਕਜੁੱਟ ਹੋ ਕੇ ਰੋਸ ਦਰਜ ਕਰਵਾਉਣ ਦਾ ਸੱਦਾ ਦਿੱਤਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਵਿਚ 100 ਦਿਨਾਂ ਯਾਤਰਾ ਸ਼ੁਰੂ ਕੀਤੀ ਸੀ। ਇਸ ਯਾਤਰਾ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾਣ ਲੱਗਾ ਤਾਂ ਫਿਰ ਸ਼ੋ੍ਰਮਣੀ ਅਕਾਲੀ ਦਲ ਨੇ ਇਹ ਯਾਤਰਾ ਕੁਝ ਸਮੇਂ ਲਈ ਬੰਦ ਕਰ ਦਿੱਤੀ ਸੀ। ਹੁਣ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ 17 ਸਤੰਬਰ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ।