Breaking News
Home / ਪੰਜਾਬ / ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਖਤਮ

ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਖਤਮ

ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਸਰਕਾਰ ਨੇ ਇਕ ਹਫ਼ਤੇ ਦਾ ਸਮਾਂ ਮੰਗਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਿਕ ਸਕੱਤਰ ਸੰਦੀਪ ਸੰਧੂ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਕਰਮਚਾਰੀਆਂ ਨੇ ਐਲਾਨ ਕੀਤਾ ਕਿ ਉਹ ਦੋ ਹਫਤਿਆਂ ਲਈ ਆਪਣੀ ਹੜਤਾਲ ਖਤਮ ਕਰ ਰਹੇ ਹਨ ਅਤੇ ਸਿਸਵਾਂ ਹਾਊਸ ਵਿਖੇ ਚੱਲ ਰਹੇ ਧਰਨੇ ਨੂੰ ਵੀ ਖਤਮ ਕਰਨ ਦਾ ਫੈਸਲਾ ਕੀਤਾ ਹੈ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਸੰਦੀਪ ਸੰਧੂ ਨੇ ਭਰੋਸਾ ਦਿੱਤਾ ਹੈ ਕਿ ਅਗਲੇ ਮਹੀਨੇ ਤੋਂ ਸਾਰੇ ਕੱਚੇ ਕਾਮਿਆਂ ਦੀ ਤਨਖਾਹ ਵਿਚ 30 ਫੀਸਦੀ ਦਾ ਵਾਧਾ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਹਰ ਸਾਲ 5 ਫੀਸਦੀ ਦਾ ਤਨਖਾਹ ਵਿਚ ਵਾਧਾ ਵੀ ਹੋਇਆ ਕਰੇਗਾ। ਦੂਜੇ ਪੰਜਾਬ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ’ਤੇ ਸੰਦੀਪ ਸੰਧੂ ਨੇ ਕਰਮਚਾਰੀਆਂ ਤੋਂ ਇਕ ਹਫ਼ਤੇ ਦਾ ਸਮਾਂ ਮੰਗਿਆ ਹੈ, ਜਿਸ ਦੇ ਤਹਿਤ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਨਗੇ। ਸੰਦੀਪ ਸੰਧੂ ਨੇ ਮੀਟਿੰਗ ਕਰਨ ਪਹੁੰਚੇ ਨੁਮਾਇੰਦਿਆਂ ਇਹ ਵੀ ਭਰੋਸਾ ਦਿਵਾਇਆ ਕਿ ਉਹ ਸਰਕਾਰੀ ਬੇੜੇ ਵਿਚ 800 ਨਵੀਆਂ ਬੱਸਾਂ ਨੂੰ ਵੀ ਸ਼ਾਮਲ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਲੰਘੇ 9 ਦਿਨਾਂ ਤੋਂ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮੇ ਹੜਤਾਲ ’ਤੇ ਚੱਲੇ ਆ ਰਹੇ ਸਨ, ਜਿਸ ਦੇ ਚਲਦਿਆਂ 2000 ਬੱਸਾਂ ਦਾ ਚੱਕਾ ਬਿਲਕੁਲ ਜਾਮ ਕਰ ਦਿੱਤਾ ਗਿਆ ਸੀ ਅਤੇ 8000 ਹਜ਼ਾਰ ਕਾਮੇ ਹੜਤਾਲ ’ਤੇ ਸਨ ਜਿਸ ਕਾਰਨ ਪੰਜਾਬ ਭਰ ਦੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

Check Also

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …