ਕੇਂਦਰ ਨੇ ਕੈਪਟਨ ਅਮਰਿੰਦਰ ਸਰਕਾਰ ਨੂੰ ਕੀਤੀ ਹਦਾਇਤ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਮੁਅੱਤਲ ਕੀਤੇ ਹੋਏ ਆਈ. ਜੀ. ਪੁਲਿਸ ਪਰਮਰਾਜ ਸਿੰਘ ਉਮਰਾਨੰਗਲ ਅਤੇ ਉਸ ਦੇ ਪਰਿਵਾਰ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਏ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਭੇਜੀ ਚਿੱਠੀ ’ਚ ਕਿਹਾ ਹੈ ਕਿ ਕੋਟਕਪੂਰਾ-ਬਹਿਬਲ ਕਲਾਂ ਪੁਲਿਸ ਫਾਇਰਿੰਗ ਮਾਮਲੇ ਦੇ ਮੁੱਖ ਮੁਲਜ਼ਮ ਹੋਣ ਦੇ ਨਾਤੇ, ਉਮਰਾਨੰਗਲ ਨੂੰ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਮਰਾਨੰਗਲ ਵੱਲੋਂ ਕੇਂਦਰ ਨੂੰ ਭੇਜੀ ਬੇਨਤੀ ਦੀ ਪੜਤਾਲ ਕਰਨ ਤੋਂ ਬਾਅਦ ਭੇਜੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਉਮਰਾਨੰਗਲ ਅਤੇ ਉਸ ਦੇ ਪਰਿਵਾਰ ਨੂੰ ਗੰਭੀਰ ਖ਼ਤਰਾ ਹੈ। ਜ਼ਿਕਰਯੋਗ ਹੈ ਕਿ ਉਮਰਾਨੰਗਲ ਨੂੰ ਕੰੁਵਰ ਵਿਜੇ ਪ੍ਰਤਾਪ ਦੀ ਅਗਵਾਈ ਹੇਠਲੀ ਟੀਮ ਨੇ ਗਿ੍ਰਫ਼ਤਾਰ ਕੀਤਾ ਸੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਦੋਸ਼ੀਆਂ ਦੀ ਲਿਸਟ ਵਿਚ ਸ਼ਾਮਲ ਕੀਤਾ ਹੈ।