Breaking News
Home / ਭਾਰਤ / ਗੁਰਮੀਤ ਸਿੰਘ ਨੇ ਉੱਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਚੁੱਕੀ ਸਹੁੰ

ਗੁਰਮੀਤ ਸਿੰਘ ਨੇ ਉੱਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਚੁੱਕੀ ਸਹੁੰ

2016 ’ਚ ਲੈਫਟੀਨੈਂਟ ਜਨਰਲ ਦੇ ਅਹੁਦੇ ਤੋਂ ਹੋਏ ਹਨ ਸੇਵਾਮੁਕਤ
ਦੇਹਰਾਦੂਨ/ਬਿਊਰੋ ਨਿਊਜ਼
ਲੈਫਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਨੇ ਅੱਜ ਸਵੇਰੇ ਉਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕ ਲਈ। ਰਾਜ ਭਵਨ ਦੇਹਰਾਦੂਨ ਵਿਚ ਆਯੋਜਿਤ ਇਕ ਸਾਦੇ ਸਮਾਰੋਹ ਵਿਚ ਉਤਰਾਖੰਡ ਹਾਈਕੋਰਟ ਦੇ ਚੀਫ ਜਸਟਿਸ ਆਰ.ਐਸ. ਚੌਹਾਨ ਨੇ ਗੁਰਮੀਤ ਸਿੰਘ ਨੂੰ ਅਹੁਦੇ ਦੀ ਸਹੁੰ ਚੁਕਾਈ। ਨਵੇਂ ਰਾਜਪਾਲ ਦੇ ਸਹੁੰ ਚੁੱਕ ਸਮਾਰੋਹ ਵਿਚ ਸੂਬੇ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਕੈਬਨਿਟ ਮੈਂਬਰ, ਮੁੱਖ ਸਕੱਤਰ ਐਸ.ਐਸ. ਸੰਧੂ, ਡੀਜੀਪੀ ਅਸ਼ੋਕ ਕੁਮਾਰ ਸਣੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਨੇ ਬੇਬੀ ਰਾਨੀ ਮੌਰੱਈਆ ਦੀ ਥਾਂ ਅਹੁਦਾ ਸੰਭਾਲਿਆ, ਜਿਨ੍ਹਾਂ ਨੇ ਪਿਛਲੇ ਦਿਨੀਂ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਦੋ ਸਾਲ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਸੀ। ਧਿਆਨ ਰਹੇ ਕਿ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਫੌਜ ਵਿਚੋਂ 2016 ’ਚ ਸੇਵਾ ਮੁਕਤ ਹੋਏ ਹਨ ਅਤੇ ਉਨ੍ਹਾਂ ਸੈਨਿਕ ਸਕੂਲ ਕਪੂਰਥਲਾ ਤੋਂ ਸਕੂਲੀ ਸਿੱਖਿਆ ਪ੍ਰਾਪਤ ਕੀਤੀ ਹੋਈ ਹੈ।

Check Also

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ 1 ਜੂਨ ਤੱਕ ਅੰਤਿ੍ਰਮ ਜ਼ਮਾਨਤ

2 ਜੂਨ ਨੂੰ ਕਰਨਾ ਪਵੇਗਾ ਆਤਮ ਸਮਰਪਣ, ਚੋਣ ਪ੍ਰਚਾਰ ਕਰਨ ’ਤੇ ਕੋਈ ਪਾਬੰਦੀ ਨਹੀਂ ਨਵੀਂ …