Breaking News
Home / ਪੰਜਾਬ / ਬਾਦਲਾਂ ਨੇ ਹੀ ਰੱਖੀ ਸੀ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀ ਨੀਂਹ : ਨਵਜੋਤ ਸਿੱਧੂ

ਬਾਦਲਾਂ ਨੇ ਹੀ ਰੱਖੀ ਸੀ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀ ਨੀਂਹ : ਨਵਜੋਤ ਸਿੱਧੂ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵਾਰ ਫਿਰ ਬਾਦਲਾਂ ’ਤੇ ਵੱਡਾ ਸਿਆਸੀ ਹਮਲਾ ਬੋਲਿਆ। ਸਿੱਧੂ ਨੇ ਆਖਿਆ ਕਿ ਇਨ੍ਹਾਂ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਨੀਂਹ ਬਾਦਲਾਂ ਨੇ ਹੀ ਰੱਖੀ ਸੀ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਬਾਦਲਾਂ ਨੇ ਪਹਿਲਾਂ ਇਹ ਕਾਲੇ ਕਾਨੂੰਨ ਪੰਜਾਬ ਵਿਚ ਲਾਗੂ ਕੀਤੇ ਅਤੇ ਫਿਰ ਕੇਂਦਰ ਦੀ ਮੋਦੀ ਸਰਕਾਰ ਤੋਂ ਲਾਗੂ ਕਰਵਾਏ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਦਾ ਬੀਜ ਬਾਦਲਾਂ ਨੇ ਹੀ ਬੀਜਿਆ ਸੀ। ਸਿੱਧੂ ਨੇ ਕਿਹਾ ਕਿ ਬਾਦਲ ਸਰਕਾਰ ਨੇ ਕਿਸਾਨਾਂ ਵਿਰੁੱਧ 2013 ਵਿਚ ਜਿਹੜੇ ਕਾਨੂੰਨ ਲਿਆਂਦੇ ਸਨ, ਇਨ੍ਹਾਂ ਤੋਂ ਹੀ ਸੇਧ ਲੈ ਕੇ ਕੇਂਦਰ ਸਰਕਾਰ ਨੇ ਤਿੰਨ ਕਾਲੇ ਖੇਤੀ ਕਾਨੂੰਨ ਬਣਾਏ ਹਨ। ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਨਵੇਂ ਖੇਤੀ ਕਾਨੂੰਨਾਂ ਵਿਚ ਕਿਤੇ ਵੀ ਐੱਮ.ਐੱਸ.ਪੀ. ਦਾ ਜ਼ਿਕਰ ਨਹੀਂ ਹੈ ਅਤੇ ਕਿਸਾਨਾਂ ਕੋਲੋਂ ਅਦਾਲਤ ਜਾਣ ਦਾ ਹੱਕ ਵੀ ਇਨ੍ਹਾਂ ਕਾਨੂੰਨਾਂ ਜ਼ਰੀਏ ਖੋਹ ਲਿਆ ਗਿਆ ਹੈ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …