6.8 C
Toronto
Monday, November 3, 2025
spot_img
Homeਭਾਰਤਸੋਨੂ ਸੂਦ ਦੇ ਦਫਤਰਾਂ ’ਤੇ ਇਨਕਮ ਟੈਕਸ ਵਿਭਾਗ ਦਾ ਛਾਪਾ

ਸੋਨੂ ਸੂਦ ਦੇ ਦਫਤਰਾਂ ’ਤੇ ਇਨਕਮ ਟੈਕਸ ਵਿਭਾਗ ਦਾ ਛਾਪਾ

ਆਮ ਆਦਮੀ ਪਾਰਟੀ ਨੇ ਸੋਨੂ ਸੂਦ ਨੂੰ ਬਣਾਇਆ ਹੈ ਬਰਾਂਡ ਅੰਬੈਸਡਰ
ਮੁੰਬਈ/ਬਿਊਰੋ ਨਿਊਜ਼
ਫਿਲਮ ਅਦਾਕਾਰ ਸੋਨੂੰ ਸੂਦ ਦੇ ਮੁੰਬਈ ਸਥਿਤ ਦਫਤਰਾਂ ’ਤੇ ਇਨਕਮ ਟੈਕਸ ਵਿਭਾਗ ਨੇ ਛਾਪੇ ਮਾਰੇ। ਸੋਨੂੰ ਸੂਦ ਨਾਲ ਸਬੰਧਤ ਮੁੰਬਈ ਵਿਚਲੀਆਂ ਛੇ ਥਾਵਾਂ ’ਤੇ ਆਮਦਨ ਟੈਕਸ ਵਿਭਾਗ ਵੱਲੋਂ ਛਾਪੇ ਮਾਰੇ ਗਏ ਹਨ। ਸਕੂਲੀ ਵਿਦਿਆਰਥੀਆਂ ਲਈ ਦਿੱਲੀ ਸਰਕਾਰ ਦੇ ਸਲਾਹਕਾਰ ਪ੍ਰੋਗਰਾਮ ਦੇ ਬ੍ਰਾਂਡ ਅੰਬੈਸਡਰ ਬਣਨ ਤੋਂ ਕੁਝ ਦਿਨਾਂ ਬਾਅਦ ਆਮਦਨ ਟੈਕਸ ਵਿਭਾਗ ਨੇ ਇਹ ਕਾਰਵਾਈ ਕੀਤੀ ਹੈ। ਦੇਸ਼ਵਿਆਪੀ ਤਾਲਾਬੰਦੀ ਦੌਰਾਨ ਸੋਨੂ ਸੂਦ ਨੇ ਪਰਵਾਸੀ ਕਾਮਿਆਂ ਦੀ ਕਾਫੀ ਮਦਦ ਕੀਤੀ ਸੀ। ਉਨ੍ਹਾਂ ਨੇ ਆਪਣੇ ਕੋਲੋਂ ਪੈਸੇ ਖਰਚ ਕੇ ਬੱਸਾਂ, ਰੇਲ ਗੱਡੀਆਂ ਤੇ ਹਵਾਈ ਜਹਾਜ਼ਾਂ ਰਾਹੀਂ ਪਰਵਾਸੀ ਕਾਮਿਆਂ ਨੂੰ ਉਨ੍ਹਾਂ ਦੇ ਘਰੀਂ ਭੇਜਿਆ ਸੀ। ਧਿਆਨ ਰਹੇ ਕਿ ਸੋਨੂ ਸੂਦ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਵੀ ਅਟਕਲਾਂ ਚਲੀਆਂ ਸਨ, ਪਰ ਸੋਨੂ ਸੂਦ ਨੇ ਖੁਦ ਕਿਹਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਸਿਆਸਤ ਬਾਰੇ ਕੋਈ ਗੱਲ ਨਹੀਂ ਹੋਈ।

RELATED ARTICLES
POPULAR POSTS